ਪੰਜਾਬ ਜਲੰਧਰ ’ਚ ਬੱਸ ਮੋਟਰ ਸਾਇਕਲ ਟੱਕਰ ’ਚ ਮੌਤ/ ਰੋਡਵੇਜ ਦੀ ਬੱਸ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ/ ਪੁਲਿਸ ਨੇ ਵਾਹਨ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - April 21, 2026 0 1 Facebook Twitter Pinterest WhatsApp ਜਲੰਧਰ ਦੇ ਚੁਮਮੁਨ ਮਾਲ ਨੇੜੇ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੇ ਪੰਜਾਬ ਰੋਡਵੇਜ ਦੀ ਬੱਸ ਨੇ ਮੋਟਰ ਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 54 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਨੱਥੂਚਲ ਦਾ ਰਹਿਣ ਵਾਲਾ ਸੀ। ਰਿਪੋਰਟਾਂ ਅਨੁਸਾਰ, ਬੱਸ ਡਰਾਈਵਰ ਅਤੇ ਬਾਈਕ ਸਵਾਰ ਚੁਨਮੁਨ ਮਾਲ ਤੋਂ ਬੱਸ ਸਟੈਂਡ ਵੱਲ ਆ ਰਹੇ ਸਨ। ਚੌਰਾਹੇ ਨੂੰ ਪਾਰ ਕਰਦੇ ਸਮੇਂ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਬੱਸ ਨੰਬਰ PB 04 AA 7371 ਦੇ ਡਰਾਈਵਰ ਨੇ ਬਾਈਕ ਨੰਬਰ PB 09 Q 1716 ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ, ਬੱਸ ਅਤੇ ਬਾਈਕ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਬਾਈਕ ਬੱਸ ਨਾਲ ਟਕਰਾ ਗਈ ਹੈ। ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਕੇ ਅਗਲੀ ਕਾਰਵਾਈ ਸ਼ੂਰ ਕਰ ਦਿੱਤੀ ਹੈ।