ਪੰਜਾਬ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪੀੜਤਾਂ ਨੂੰ ਵੱਡੀ ਰਾਹਤ/ ਮੁਆਵਜ਼ੇ ਵਜੋਂ 123 ਕਰੋੜ 83 ਲੱਖ ਰੁਪਏ ਜਾਰੀ/ ਮੰਤਰੀ ਹਰਦੀਪ ਮੁੰਡੀਆਂ ਨੇ ਸਾਂਝਾ ਕੀਤੀ ਜਾਣਕਾਰੀ By admin - April 23, 2026 0 23 Facebook Twitter Pinterest WhatsApp ਪੰਜਾਬ ਸਰਕਾਰ ਨੇ ਕੁਦਰਤੀ ਆਫਤਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸਰਗਰਮੀ ਆਰੰਭ ਦਿੱਤੀ ਹੈ। ਸਰਕਾਰ ਨੇ ਗੜ੍ਹੇਮਾਰੀ ਤੋਂ ਪ੍ਰਭਾਵਿਤ 7 ਜ਼ਿਲ੍ਹਿਆਂ ਦੇ ਕਿਸਾਨਾਂ ਲਈ 123 ਕਰੋੜ ਤੋਂ ਵਧੇਰੇ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 7 ਜ਼ਿਲ੍ਹਿਆਂ ਦੇ ਕਿਸਾਨਾਂ ਲਈ 123.28 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। 111 ਪਿੰਡਾਂ ਵਿੱਚ 92,695 ਏਕੜ ਫਸਲਾਂ ਲਈ ਰਾਹਤ ਪੈਕੇਜ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਫਾਜ਼ਿਲਕਾ ਨੂੰ 44.24 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 43.01 ਕਰੋੜ ਰੁਪਏ, ਬਠਿੰਡਾ ਨੂੰ 22.83 ਕਰੋੜ ਰੁਪਏ, ਮੋਗਾ ਨੂੰ 7.73 ਕਰੋੜ ਰੁਪਏ ਅਤੇ ਅੰਮ੍ਰਿਤਸਰ ਨੂੰ 5.26 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਫਿਰੋਜ਼ਪੁਰ ਅਤੇ ਰੂਪਨਗਰ ਦੇ ਕਿਸਾਨਾਂ ਲਈ ਵੀ ਰਾਹਤ ਫੰਡ ਮਨਜ਼ੂਰ ਕੀਤੇ ਗਏ ਹਨ। ਮਾਨ ਸਰਕਾਰ ਨੇ ਇਹ ਫੈਸਲਾ ਫੀਲਡ ਰਿਪੋਰਟਾਂ ਤੋਂ ਤੁਰੰਤ ਬਾਅਦ ਲਿਆ। ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।