ਅੰਮ੍ਰਿਤਸਰ ਪੁਲਿਸ ਹਥਿਆਰ ਤਸਕਰੀ ਗਰੋਹ ਕਾਬੂ/ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ/ 915 ਗਰਾਮ ਆਈਸੀਈ, 5 ਪਿਸਟਲ ਤੇ ਕਾਰਤੂਸ ਬਰਾਮਦ

0
2

 

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਗਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜਮਾਂ ਤੋਂ 915 ਗਰਾਮ ਆਈ.ਸੀ.ਈ. (ਮੈਥੈਮਫੇਟਾਮਾਈਨ), 5 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਮੁਤਾਬਕ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।
ਇਸ ਸਬੰਧੀ ਅੰਮ੍ਰਿਤਸਰ ਦੇ ਗੇਟ ਹਕੀਮਾ ਪੁਲਿਸ ਥਾਣੇ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਕੇ ਖਤਮ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

LEAVE A REPLY

Please enter your comment!
Please enter your name here