ਪੰਜਾਬ ਅੰਮ੍ਰਿਤਸਰ ਦੇ ਮਕਬੂਲਪੁਰਾ ’ਚ ਗੁੰਡਾਗਰਦੀ ਦਾ ਨੰਗਾ ਨਾਚ/ ਪੁਰਾਣੇ ਝਗੜੇ ਨੂੰ ਲੈ ਕੇ ਦੁਕਾਨ ’ਤੇ ਹਮਲਾ/ ਪਰਿਵਾਰ ਨੇ ਭੱਜ ਕੇ ਬਚਾਈ ਜਾਨ By admin - April 23, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਇੱਥੇ ਪੁਰਾਣੇ ਝਗੜੇ ਨੂੰ ਲੈ ਕੇ ਪੈਦੇ ਹੋਏ ਵਿਵਾਦ ਤੋਂ ਬਾਅਦ 15 ਤੋਂ 20 ਨੌਜਵਾਨਾਂ ਦੀ ਭੀੜ ਨੇ ਇਕ ਦੁਕਾਨ ਉਤੇ ਹਮਲਾ ਕਰ ਦਿੱਤਾ। ਹਮਲੇ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ। ਪਰਿਵਾਰ ਨੇ ਭੱਜ ਕੇ ਜਾਨ ਬਚਾਈ ਹੈ। ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ।