ਪੰਜਾਬ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ IAS ਗੁਰਕਵਲ ਸਿੰਘ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ/ ਸੂਚਨਾ ਕੇਂਦਰ ’ਚ ਅਧਿਕਾਰੀਆਂ ਵੱਲੋਂ ਸਨਮਾਨ By admin - April 23, 2026 0 1 Facebook Twitter Pinterest WhatsApp ਆਈਏਐਸ ਅਫਸਰ ਗੁਰਕਵਲ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਆਈਏਐਸ ਅਧਿਕਾਰੀ ਨੇ ਗੁਰੂ ਘਰ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੀ ਪਵਿੱਤਰਤਾ ਅਤੇ ਆਧਿਆਤਮਿਕ ਵਾਤਾਵਰਣ ਨੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਅਤੇ ਨਵੀਂ ਉਰਜਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਿਰਫ਼ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਨਹੀਂ, ਸਗੋਂ ਗੁਰੂ ਸਾਹਿਬ ਦੀ ਅਸੀਮ ਕਿਰਪਾ ਨਾਲ ਸੰਭਵ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਉਹਨਾਂ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਆਪਣੀ ਸੇਵਾ ਰਾਹੀਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ ਅਤੇ ਸਮਾਜ ਸੇਵਕ ਸਰਦਾਰ ਓਮਕਾਰ ਸਿੰਘ ਵੱਲੋਂ ਗੁਰਕਵਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਅਧਿਕਾਰੀਆਂ ਨੇ ਉਨ੍ਹਾਂ ਦੀ ਇਸ ਵੱਡੀ ਕਾਮਯਾਬੀ ‘ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਗੁਰਕਵਲ ਸਿੰਘ ਦੀ ਸਫਲਤਾ ਨੌਜਵਾਨ ਪੀੜ੍ਹੀ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਹੈ, ਜੋ ਉਨ੍ਹਾਂ ਨੂੰ ਆਪਣੇ ਲਕਸ਼ਾਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਕਵਲ ਸਿੰਘ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਨੂੰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਾਪਿਆਂ ਦੀ ਮਿਹਨਤ, ਸਹਿਯੋਗ ਅਤੇ ਅਸੀਸਾਂ ਦੇ ਬਿਨਾਂ ਇਹ ਮੰਜ਼ਿਲ ਹਾਸਲ ਕਰਨੀ ਸੰਭਵ ਨਹੀਂ ਸੀ। ਇਸ ਮੌਕੇ ਉਨ੍ਹਾਂ ਦੇ ਪਿਤਾ ਸਰਦਾਰ ਸਤਪਾਲ ਸਿੰਘ ਮੁਲਤਾਨੀ, ਜੋ ਸਾਬਕਾ ਅਸਿਸਟੈਂਟ ਕਮਿਸ਼ਨਰ ਜੀਐਸਟੀ ਰਹੇ ਹਨ, ਅਤੇ ਮਾਤਾ ਪਰਮਜੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਮਾਨਦਾਰੀ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ।