ਅੰਮ੍ਰਿਤਸਰ ’ਚ ਚੋਰਾਂ ਦਾ ਹੌਂਸਲੇ ਬੁਲੰਦ/ ਕਈ ਘਰਾਂ ਨੂੰ ਬਣਾਇਆ ਨਿਸ਼ਾਨਾ/ ਤਸਵੀਰਾਂ ਸੀਸੀਟੀਵੀ ’ਚ ਕੈਦ

0
1

ਅੰਮ੍ਰਿਤਸਰ ਸ਼ਹਿਰ ਅੰਦਰ ਚੋਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਨੇ। ਤਾਜ਼ਾ ਮਾਮਲਾ ਹਲਕਾ ਮਜੀਠਾ ਦੇ ਪਿੰਡ ਖੈੜਾ ਚੱਕ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਕਈ ਘਰਾਂ ਨੂੰ ਨਿਸ਼ਾਨਾ ਬਣਾਇਆ ਹੈ ਪਰ ਚੋਰਾਂ ਨੂੰ ਖਾਲੀ ਹੱਥ ਪਰਤਣਾ ਪਿਆ। ਇਸੇ ਦੌਰਾਨ ਉਨ੍ਹਾਂ ਨੇ ਇਕ ਔਰਤ ਤੇ ਦਾਤ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਬਾਹਰ ਬਹਿਕਾਂ ਉਤੇ ਰਹਿਣ ਵਾਲੇ ਤਿੰਨ ਭਰਾਵਾਂ ਦੇ ਘਰ ਨੂੰ ਨਿਸ਼ਾਨਾ ਬਣਾਇਆ ਹੈ। ਚੋਰਾਂ ਨੇ ਇਕ ਸਾਬਕਾ ਥਾਣੇਦਾਰ ਦੇ ਘਰ ਦੇ ਕੈਮਰੇ ਤੋੜ ਦਿੱਤੇ ਹਨ ਅਤੇ ਇਕ ਹੋਰ ਘਰ ਵਿਚੋਂ ਮੋਬਾਈਲ ਚੋਰੀ ਕੀਤਾ ਹੈ। ਪੁਲਿਸ ਨੇ ਚੋਰਾਂ ਨੂੰ ਛੇਤੀ ਟਰੇਸ ਕਰ ਕੇ ਗ੍ਰਿਫਤਾਰ ਕਰ ਲੈਣ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here