ਪੰਜਾਬ By admin - April 24, 2026 0 3 Facebook Twitter Pinterest WhatsApp ਬੇਅਦਬੀ ਖ਼ਿਲਾਫ਼ ਕਾਨੂੰਨ ਬਣਨ ਮਗਰੋਂ ਗੁਰਜੀਤ ਸਿੰਘ ਖਾਲਸਾ 400 ਫੁੱਟ ਉੱਚੇ ਮੋਬਾਈਲ ਟਾਵਰ ਤੋਂ ਹੇਠਾਂ ਉਤਰ ਆਏ ਹਨ। ਉਨ੍ਹਾਂ ਨੂੰ ਪ੍ਰਸ਼ਾਸਨ ਨੇ ਸੁਰੱਖਿਅਤ ਹੇਠਾ ਉਤਾਰ ਲਿਆ ਹੈ। ਗੁਰਜੀਤ ਸਿੰਘ ਖਾਲਸਾ ਦੇ ਹੇਠਾਂ ਉਤਰਨ ਤੋਂ ਬਾਅਦ ਸਮਾਣਾ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਧਰਮ ਯੁੱਧ ਮੋਰਚਾ ਸਮਾਪਤ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਅਤੇ ਅਰਧ ਸੈਨਿਕ ਬਲਾਂ ਦੇ ਸੀਨੀਅਰ ਅਧਿਕਾਰੀਆਂ ਨੇ ਟਾਵਰ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਗੁਰਜੀਤ ਸਿੰਘ ਖਾਲਸਾ ਨੂੰ ਹੇਠਾਂ ਉਤਾਰਨ ਦਾ ਪ੍ਰੋਸੈਸ ਸ਼ੁਰੂ ਕੀਤਾ ਗਿਆ। ਗੁਰਜੀਤ ਸਿੰਘ ਖਾਲਸਾ ਦਾ ਵੱਡੀ ਗਿਣਤੀ ਸੰਗਤ ਬੇਸਬਰੀ ਇੰਤਜ਼ਾਰ ਕਰ ਰਹੀ ਸੀ। ਦੱਸ ਦਈਏ ਕਿ ਗੁਰਜੀਤ ਸਿੰਘ ਖਾਲਸਾ ਦੀ ਅਪੀਲ ਮਗਰੋਂ ਧਰਮ ਯੁੱਧ ਮੋਰਚੇ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਰਖਵਾਏ ਗਏ ਹਨ ਤੇ ਜਿਨ੍ਹਾਂ ਦੇ ਭੋਗ 24 ਅਪ੍ਰੈਲ ਨੂੰ ਪਾਏ ਜਾਣਗੇ ਇਸ ਤੋਂ ਬਾਅਦ ਧਰਨਾ ਸਮਾਪਤ ਹੋ ਜਾਵੇਗਾ। ਕਾਬਿਲੇਗੌਰ ਹੈ ਕਿ ਬੇਅਦਬੀਆਂ ਖਿਲਾਫ ਕਾਨੂੰਨ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ 18 ਮਹੀਨਿਆਂ ਤੋਂ ਬੀਐੱਸਐੱਨਐੱਲ ਦੇ 400 ਫੁੱਟ ਉੱਚੇ ਟਾਵਰ ‘ਤੇ ਚੜ੍ਹੇ ਹੋਏ ਸੀ। ਦੂਜੇ ਪਾਸੇ ਉਨ੍ਹਾਂ ਦੇ ਸਮਰਥਨ ਵਿੱਚ 24 ਮਾਰਚ ਤੋਂ ਸਮਾਣਾ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ। ਇਸੇ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਮੌਕੇ ਵਿਸ਼ੇਸ਼ ਇਜਲਾਸ ਬੁਲਾ ਕੇ ਇਸ ਬੇਅਦਬੀਆਂ ਖਿਲਾਫ ਕਾਨੂੰਨ ਨੂੰ ਪਾਸ ਕਰਵਾਇਆ ਗਿਆ ਜਿਸ ‘ਤੇ ਹੁਣ ਰਾਜਪਾਲ ਦੀ ਮੋਹਰ ਲੱਗ ਚੁੱਕੀ ਹੈ।