ਜਲੰਧਰ ’ਚ ਪਰਾਲੀ ਨਾਲ ਭਰੀ ਟਰਾਲੀ ਨੂੰ ਅੱਗ/ ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ

0
2

ਜਲੰਧਰ ਦੇ ਪਠਾਨਕੋਟ ਚੌਕ ‘ਤੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਪਰਾਲੀ ਨਾਲ ਭਰੀ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਟਰੈਕਟਰ ਦੇ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਅੱਗੇ ਤੇ ਕਾਬੂ ਪਾਇਆ। ਡਰਾਈਵਰ ਹਰਪਾਲ ਸਿੰਘ ਦੇ ਦੱਸਣ ਮੁਤਾਬਕ ਇਹ ਹਾਦਸਾ ਨੀਵੀਆਂ ਤਾਰਾਂ ਕਾਰਨ ਵਾਪਰਿਆ ਹੈ। ਘਟਨਾ ਵੇਲੇ ਟਰੈਕਟਰ ਉਤੇ ਤਿੰਨ ਲੋਕ ਸਵਾਰ ਸਨ, ਜਿਨ੍ਹਾਂ ਨੇ ਛਾਲਾ ਮਾਰ ਕੇ ਆਪਣੀ ਜਾਨ ਬਚਾਈ।
ਟਰਾਲੀ ਡਰਾਈਵਰ ਹਰਪਾਲ ਸਿੰਘ ਦੇ ਦੱਸਣ ਮੁਤਾਬਕ ਟਰੈਕਟਰ ਟਰਾਲੀ ਤਾਰਾਂ ਦੇ ਹੇਠੋਂ ਲੰਘ ਰਹੀ ਸੀ ਕਿ ਅਚਾਨਕ ਪਟਾਕੇ ਨਿਕਲਣੇ ਸ਼ੁਰੂ ਹੋ ਗਏ। ਤਾਰਾਂ ਵਿੱਚੋਂ ਨਿਕਲੀਆਂ ਚੰਗਿਆੜੀਆਂ ਨੇ ਪਰਾਲੀ ਨੂੰ ਅੱਗ ਲਗਾ ਦਿੱਤੀ। ਪਰਾਲੀ ਨਾਲ ਭਰੀ ਟਰਾਲੀ ਨੇ ਕੁਝ ਸਕਿੰਟਾਂ ਵਿੱਚ ਹੀ ਅੱਗ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਡਰਾਈਵਰ ਮੁਤਾਬਕ ਇਸ ਅੱਗ ਨਾਲ 4 ਲੱਖ ਦਾ ਨੁਕਸਾਨ ਹੋ ਗਿਆ ਹੈ। ਡਰਾਈਵਰ ਨੇ ਦੱਸਿਆ ਕਿ ਉਹ ਨਡਾਲਾ ਤੋਂ ਆ ਰਿਹਾ ਸੀ ਅਤੇ ਤਲਵਾੜਾ ਵੱਲ ਜਾ ਰਿਹਾ ਸੀ। ਘਟਨਾ ਸਮੇਂ ਟਰੈਕਟਰ ਟਰਾਲੀ ਵਿੱਚ ਤਿੰਨ ਲੋਕ ਸਵਾਰ ਸਨ।  ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here