ਪੰਜਾਬ ਕੀਰਤਪੁਰ ਸਾਹਿਬ ਮੁੱਖ ਮਾਰਗ ’ਤੇ ਕਾਰ ਹਾਦਸਾ/ ਪੰਜ ਸਵਾਰਾਂ ’ਚੋਂ ਤਿੰਨ ਜਣੇ ਗੰਭੀਰ ਜ਼ਖਮੀ/ ਲੋਕਾਂ ਨੇ ਬਾਹਰ ਕੱਢ ਕੇ ਪਹੁੰਚਿਆ ਹਸਪਤਾਲ By admin - April 24, 2026 0 1 Facebook Twitter Pinterest WhatsApp ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਮੁੱਖ ਮਾਰਗ ਤੇ ਪੈਂਦੇ ਪਿੰਡ ਨੱਕੀਆਂ ਨਜ਼ਦੀਕ ਇੱਕ ਆਲਟੋ ਕਾਰ ਦੇ ਖੇਤਾਂ ਵਿੱਚ ਡਿੱਗ ਜਾਣ ਕਾਰਨ ਤਿੰਨ ਜਣਿਆਂ ਦੇ ਜਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਚ 5 ਜਣੇ ਸਵਾਰ ਸਨ। ਜ਼ਖਮੀਆਂ ਵਿਚੋਂ ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਮੁਤਾਬਕ ਕਾਰ ਛੱਤ ਦੇ ਭਾਰ ਝਾੜੀਆਂ ਵਿੱਚ ਪਈ ਸੀ, ਜਿਸ ਵਿਚੋਂ ਕਾਰ ਸਵਾਰਾਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਮੌਕੇ ਤੇ ਪਹੁੰਚੀ ਕੀਰਤਪੁਰ ਸਾਹਿਬ ਪੁਲਿਸ ਦੇ ਅਧਿਕਾਰੀ ਏ ਐਸ ਆਈ ਖੁਸ਼ਹਾਲ ਸਿੰਘ ਨੇ ਦੱਸਿਆ ਕਿ ਜਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗਿਆ।