ਪੰਜਾਬ ਫਰੀਦਕੋਟ ਪੁਲਿਸ ਵੱਲੋਂ ਡਰੱਗ ਨੈੱਟਵਰਕ ਦਾ ਪਰਦਾਫਾਸ਼/ ਅੱਧਾ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਇਕ ਗ੍ਰਿਫਤਾਰ/ ਵਿਦੇਸ਼ ਬੈਠੇ ਤਸਕਰਾਂ ਦੇ ਇਸ਼ਾਰੇ ’ਤੇ ਕਰ ਰਿਹਾ ਸੀ ਕੰਮ By admin - April 24, 2026 0 1 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਵਿਦੇਸ਼ ਨਾਲ ਜੁੜੇ ਇੱਕ ਵੱਡੇ ਡਰੱਗ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਕ ਦੋਸ਼ੀ ਨੂੰ 512 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਗੁਰਮੀਤ ਸਿੰਘ ਉਰਫ ਮੀਤੂ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਮਾਲੇਵਾਲਾ ਫਿਰੋਜਪੁਰ ਵਜੋਂ ਹੋਈ ਹੈ। ਪੁਲਿਸ ਟੀਮਾ ਨੇ ਇਸ ਆਪਰੇਸ਼ਨ ਦੌਰਾਨ ਇੱਕ ਵੈਨਿਊ ਕਾਰ ਨੂੰ ਵੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸਿੱਧੇ ਤੌਰ ‘ਤੇ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਲੋਕਲ ਹੈਂਡਲਰ ਵਜੋਂ ਨਸ਼ੇ ਦੀ ਖੇਪ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਵੱਲੋਂ ਦੋਸ਼ੀ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਡੀ.ਐਸ.ਪੀ, ਫਰੀਦਕੋਟ ਨੇ ਦੱਸਿਆ ਕਿ ਥਾਣੇਦਾਰ ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਬੇਅੰਤ ਸਿੰਘ ਪੁਲਿਸ ਪਾਰਟੀ ਸਮੇਤ ਏਰੀਆ ਵਿੱਚ ਗਸ਼ਤ ਕਰ ਰਹੇ ਸੀ ਤਾਂ ਪਿੰਡ ਚੱਕ ਸਾਹੂ ਤੋ ਕੱਚਾ ਰਸਤਾ ਫਿਰੋਜਪੁਰ ਤੋ ਸਾਦਿਕ ਮੇਨ ਰੋਡ ਪਰ ਇੱਕ ਵੈਨਿਊ ਕਾਰ ਨੂੰ ਸ਼ੱਕ ਦੇ ਅਧਾਰ ਤੇ ਰੋਕਿਆ ਗਿਆ, ਜਿਸ ਦੌਰਾਨ ਦੋਸ਼ੀ ਨੂੰ ਕਾਬੂ ਕਰਕੇ ਵਾਹਨ ਦੀ ਤਲਾਸ਼ੀ ਕਰਨ ਤੇ 512 ਗ੍ਰਾਮ ਹੈਰੋਇਨ ਬਰਾਮਦ ਹੋਈ। ਡੀ.ਐਸ.ਪੀ, ਫਰੀਦਕੋਟ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਗੁਰਮੀਤ ਸਿੰਘ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ ਫਿਰੋਜਪੁਰ ਦੇ ਥਾਣਾ ਕੁਲਗੜੀ ਵਿਖੇ ਮਾਮਲਾ ਦਰਜ ਰਜਿਸਟਰ ਹੈ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।