ਪੰਜਾਬ ਮੋਗਾ ਪੁਲਿਸ ਦਾ ਨਸ਼ੇ ਦੀ ਵੀਡੀਓ ਮਾਮਲੇ ’ਚ ਐਕਸ਼ਨ/ ਪਿਉ-ਪੁੱਤਰ ਨੂੰ ਕੀਤਾ ਗ੍ਰਿਫਤਾਰ/ 40 ਨਸ਼ੀਲੀਆਂ ਗੋਲੀਆ ਤੇ ਪਾਊਡਰ ਬਰਾਮਦ By admin - April 24, 2026 0 1 Facebook Twitter Pinterest WhatsApp ਮੋਗਾ ਪੁਲਿਸ ਨੇ ਨਸ਼ਿਆਂ ਦੀ ਵਾਇਰਲ ਵੀਡੀਓ ਮਾਮਲੇ ਵਿਚ ਦੋ ਪਿਉਂ ਪੁੱਤਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਕਿਸਾਨ ਆਗੂ ਇਕਬਾਲ ਸਿੰਘ ਵੱਲੋਂ ਨਸ਼ਿਆਂ ਬਾਰੇ ਵੀਡੀਓ ਵਾਇਰਲ ਕਰਨ ਤੋਂ ਬਾਅਦ ਕੀਤੀ ਹੈ। ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਨਸ਼ਾ ਵੇਚਣ ਦੇ ਦੋਸ਼ ‘ਚ ਦੋ ਪਿਓ-ਪੁੱਤਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜਮਾਂ ਦੀ ਪਛਾਣ ਸੁੱਚਾ ਸਿੰਘ ਅਤੇ ਉਸ ਦੇ ਪਿਤਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਲਗਭਗ 5 ਗ੍ਰਾਮ ਹੈਰੋਇਨ ਅਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਸਿਟੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਸਿੰਘਾਵਾਲਾ ਵਿੱਚ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਕਿਸਾਨ ਆਗੂ ਵੱਲੋਂ ਇੱਕ ਨੌਜਵਾਨ ਨੂੰ ਰੋਕ ਕੇ ਉਸ ਕੋਲੋਂ ਸ਼ੱਕੀ ਪਦਾਰਥ ਬਰਾਮਦ ਕਰਨ ਦੀ ਘਟਨਾ ਸਾਹਮਣੇ ਆਈ ਸੀ। ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਟੀਮ ਭੇਜ ਕੇ ਜਾਂਚ ਸ਼ੁਰੂ ਕੀਤੀ। ਕਾਰਵਾਈ ਦੌਰਾਨ ਪੁਲਿਸ ਨੇ ਸੁੱਚਾ ਸਿੰਘ ਅਤੇ ਉਸ ਦੇ ਪਿਤਾ ਗੁਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ। ਦੋਸ਼ੀਆਂ ਕੋਲੋਂ ਲਗਭਗ 5 ਗ੍ਰਾਮ ਹੈਰੋਇਨ ਅਤੇ ਕਰੀਬ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।ਇਸ ਸਬੰਧੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਦੋਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅੱਜ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਫੋਰੈਂਸਿਕ ਲੈਬ ਵਿੱਚ ਜਾਂਚ ਲਈ ਭੇਜਿਆ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਹੈਰੋਇਨ ਹੈ ਜਾਂ ਕੋਈ ਹੋਰ ਨਸ਼ੀਲਾ ਪਦਾਰਥ। ਡੀਐਸਪੀ ਨੇ ਦੱਸਿਆ ਕਿ ਦੋਸ਼ੀਆਂ ਦੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਹੋਰ ਸੰਬੰਧਤ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਜਾਰੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇ ਕਿਸੇ ਨੂੰ ਵੀ ਆਪਣੇ ਇਲਾਕੇ ਵਿੱਚ ਨਸ਼ਿਆਂ ਨਾਲ ਸੰਬੰਧਤ ਕੋਈ ਗਤੀਵਿਧੀ ਦਿਖਾਈ ਦੇਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਇਸ ਬੁਰਾਈ ਨੂੰ ਜੜੋਂ ਖਤਮ ਕੀਤਾ ਜਾ ਸਕੇ।