ਪੰਜਾਬ ਤਲਵੰਡੀ ਸਾਬੋ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ/ ਦੋ ਕਾਤਲਾਂ ਨੂੰ ਗ੍ਰਿਫਤਾਰ ਕਰ ਕੇ ਕਾਰਵਾਈ ਕੀਤੀ ਸ਼ੁਰੂ By admin - April 24, 2026 0 1 Facebook Twitter Pinterest WhatsApp ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਭੇਦਭਰੀ ਹਾਲਤ ਵਿਚ ਹੋਏ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਤਲਵੰਡੀ ਸਾਬੋ ਦੇ ਭਾਗੀਵੰਦਰ ਇਲਾਕੇ ਵਿਚ ਹਰਜੀਤ ਸਿੰਘ ਨਾਮ ਦੇ ਸਖਸ਼ ਉਤੇ ਦੋ ਜਣਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਸੀ। ਪੁਲਿਸ ਨੇ ਘਟਨਾ ਤੋਂ ਮਹਿਜ ਕੁੱਝ ਘੰਟਿਆਂ ਅੰਦਰ ਹੀ ਮੁਲਜਮਾਂ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵਾਰਦਾਤ ਸਮੇਂ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਕਤਲ ਦੀ ਵਜ੍ਹਾ ਪੁਰਾਣੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਜਸਜੋਤ ਸਿੰਘ ਨੇ ਦੱਸਿਆ ਕਿ ਸਾਨੂੰ ਥਾਣਾ ਤਲਵੰਡੀ ਸਾਬੋ ਦੀ ਹਦੂਦ ਅੰਦਰ ਇੱਕ ਵਿਅਕਤੀ ਦੇ ਕਤਲ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਅਸੀਂ ਦੋ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਅਤੇ ਸਾਡੀ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਹਥਿਆਰ ਨਾਲ ਕਤਲ ਕੀਤਾ ਗਿਆ ਸੀ, ਉਹ ਵੀ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।