ਪੰਜਾਬ ਤਰਨ ਤਾਰਨ ਪੁਲਿਸ ਦਾ ਨਾਜਾਇਜ਼ ਸ਼ਰਾਬ ਖਿਲਾਫ਼ ਐਕਸ਼ਨ/ ਪਿੰਡ ਕਸੇਲ ਦੀਆਂ ਬਹਿਕਾਂ ਤੋਂ ਲਾਹਣ ਤੇ ਸਾਮਾਨ ਬਰਾਮਦ By admin - April 25, 2026 0 2 Facebook Twitter Pinterest WhatsApp ਤਰਨ ਤਾਰਨ ਪੁਲਿਸ ਨੇ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕਸੇਲ ਦੀਆਂ ਬਹਿਕਾਂ ਵਿਚ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਲਾਹਣ ਤੇ ਹੋਰ ਸਾਜੋ ਸਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਬਹਿਕਾਂ ਉਤੇ ਨਾਜਾਇਜ਼ ਸ਼ਰਾਬ ਕੱਢੇ ਜਾਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਐਕਸਾਈਜ਼ ਵਿਭਾਗ ਦੀ ਮਦਦ ਨਾਲ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਲਾਹੁਣ ਤੇ ਹੋਰ ਸਾਜੋ ਸਾਮਾਨ ਬਰਾਮਦ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਕਸਾਈਜ਼ ਇੰਸਪੈਕਟਰ ਕਰਨ ਸ਼ਰਮਾ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਪਿੰਡ ਕਸੇਲ ਦੀਆਂ ਬਹਿਕਾਂ ਤੇ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਅਸੀਂ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਟੀਮ ਸਮੇਤ ਛਾਪਾਂ ਮਾਰਿਆ ਜਿਸ ਦੌਰਾਨ ਹਜ਼ਾਰਾਂ ਲੀਟਰ ਲਾਹਣ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਨਜਾਇਜ਼ ਲਾਹਣ ਦੇ ਡਰੰਮਾ ਦੀ ਗਿਣਤੀ ਬਹੁਤ ਜ਼ਿਆਦਾ ਹੋਣ ਕਾਰਨ ਉਹਨਾਂ ਨੂੰ ਪੁੱਟਣ ਲਈ ਜੇਸੀਬੀ ਦਾ ਸਹਾਰਾ ਲੈਣਾ ਪਿਆ। ਮੌਕੇ ਤੇ ਪਹੁੰਚੇ ਥਾਣਾ ਸਰਾਏ ਅਮਾਨਤ ਖਾਂ ਦੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।