ਪੰਜਾਬ ਰਾਜ ਸਭਾ ਮੈਂਬਰਾਂ ਬਾਰੇ ਅਮਨ ਅਰੋੜਾ ਦਾ ਵੱਡਾ ਬਿਆਨ/ ਪਾਰਟੀ ਨੂੰ ਕੋਈ ਫਰਕ ਨਾ ਪੈਣ ਦਾ ਦਾਅਵਾ/ ਕਿਹਾ, ਲੋਕਤੰਤਰ ਦਾ ਘਾਣ ਕਰ ਰਹੀ ਭਾਜਪਾ By admin - April 25, 2026 0 2 Facebook Twitter Pinterest WhatsApp ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿਚ ਜਾਣ ਉਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਪਾਰਟੀ ਲਈ ਆਮ ਘਟਨਾ ਦੱਸਿਆ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਇਸ ਤਰ੍ਹਾਂ ਦੇ ਝਟਕੇ ਪਾਰਟੀ ਨੂੰ ਪਹਿਲਾਂ ਵੀ ਕਈ ਵਾਰ ਲੱਗ ਚੁੱਕੇ ਹਨ, ਪਰ ਹਰ ਵਾਰ ਆਮ ਆਦਮੀ ਪਾਰਟੀ ਹੋਰ ਮਜ਼ਬੂਤੀ ਨਾਲ ਉਭਰੀ ਹੈ ਅਤੇ ਇਸ ਵਾਰ ਵੀ ਐਸਾ ਹੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਸ੍ਰੇਸ਼ਠ ਨੇਤ੍ਰਿਤਵ, ਖ਼ਾਸ ਕਰਕੇ ਅਰਵਿੰਦ ਕੇਜਰੀਵਾਲ, ਨੇ ਇਨ੍ਹਾਂ ਮੈਂਬਰਾਂ ‘ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜਿਆ ਸੀ ਤਾਂ ਜੋ ਉਹ ਪੰਜਾਬ ਦੇ ਮੁੱਦੇ ਰਾਸ਼ਟਰੀ ਪੱਧਰ ‘ਤੇ ਉਠਾ ਸਕਣ। ਅਮਨ ਅਰੋੜਾ ਨੇ ਭਾਜਪਾ ‘ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਉਹੀ ਪਾਰਟੀ ਹੈ ਜਿਸ ‘ਤੇ ਅਕਸਰ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ‘ਤੇ ਵੀ ਤੰਜ ਕੱਸਿਆ ਕਿ ਜਦੋਂ ਉਨ੍ਹਾਂ ਦੇ ਆਪਣੇ ਨੇਤਾ ਭਾਜਪਾ ਵਿੱਚ ਸ਼ਾਮਿਲ ਹੁੰਦੇ ਹਨ ਤਾਂ ਉਹਨਾਂ ਦੀ ਸੋਚ ਕਿਉਂ ਨਹੀਂ ਬਦਲਦੀ। ਸੰਦੀਪ ਪਾਠਕ ਦੇ ਮਾਮਲੇ ‘ਤੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਇਆ ਕਿ ਉਹ ਪਾਰਟੀ ਨਾਲ ਕਿਸ ਗੱਲ ‘ਤੇ ਨਾਰਾਜ਼ ਸਨ, ਜਦਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸਦੇ ਨਾਲ ਹੀ “ਮਾਵਾਂ-ਧੀਆਂ ਸਕੀਮ” ਬਾਰੇ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਆਪਣੇ ਚੋਣੀ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਜੇਕਰ ਕੋਈ ਇਸ ਮਾਮਲੇ ਨੂੰ ਅਦਾਲਤ ਵਿੱਚ ਲੈ ਕੇ ਜਾਂਦਾ ਹੈ ਤਾਂ ਵੀ ਇਸ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ।