ਅਜਨਾਲਾ ਅਦਾਲਤ ’ਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ/ 30 ਅਪ੍ਰੈਲ ਤਕ ਨਿਆਂਇਕ ਹਿਰਾਸਤ ’ਚ ਭੇਜਿਆ/ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੁਣਵਾਈ

0
1

ਪੁਲਿਸ ਵੱਲੋਂ ਅੱਜ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਦ ਅੰਮ੍ਰਿਤਪਾਲ ਸਿੰਘ ਨੂੰ 30 ਅਪਰੈਲ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਖਬਰਾਂ ਮੁਤਾਬਕ ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ, ਜਿਸ ਦੇ ਚਲਦਿਆਂ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਿਸ ਨੇ ਅਦਾਲਤ ਅੱਗੇ ਕੋਈ ਨਵੀਂ ਡਿਮਾਂਡ ਪੇਸ਼ ਨਾ ਕਰਨ ਕਰਕੇ ਅਦਾਲਤ ਨੇ ਸਿੱਧਾ ਜੁਡੀਸ਼ਅਲ ਰਿਮਾਂਡ ਦਾ ਹੁਕਮ ਜਾਰੀ ਕੀਤਾ। ਇਸ ਨਾਲ ਇਹ ਸਪਸ਼ਟ ਹੋ ਗਿਆ ਕਿ ਮੌਜੂਦਾ ਪੜਾਅ ‘ਤੇ ਪੁਲਿਸ ਨੂੰ ਹੋਰ ਪੁੱਛਗਿੱਛ ਲਈ ਵਾਧੂ ਸਮੇਂ ਦੀ ਲੋੜ ਮਹਿਸੂਸ ਨਹੀਂ ਹੋਈ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਦੋ ਦਿਨਾਂ ਦਾ ਪੁਲਿਸ ਰਿਮਾਂਡ ਮੁਕੰਮਲ ਹੋਣ ਤੋਂ ਬਾਅਦ ਮਾਨਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਦੋਵਾਂ ਪੱਖਾਂ ਵੱਲੋਂ ਆਪਣੇ-ਆਪਣੇ ਤੱਥ ਰੱਖੇ ਗਏ। ਸੁਣਵਾਈ ਤੋਂ ਬਾਅਦ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ਅਲ ਰਿਮਾਂਡ ‘ਤੇ ਭੇਜ ਦਿੱਤਾ ਹੈ।
ਪੁਲਿਸ ਨੇ ਅਦਾਲਤ ਅੱਗੇ ਕੋਈ ਨਵੀਂ ਡਿਮਾਂਡ ਪੇਸ਼ ਨਾ ਕਰਨ ਕਰਕੇ ਅਦਾਲਤ ਨੇ ਸਿੱਧਾ ਜੁਡੀਸ਼ਅਲ ਰਿਮਾਂਡ ਦਾ ਹੁਕਮ ਜਾਰੀ ਕੀਤਾ। ਇਸ ਨਾਲ ਇਹ ਸਪਸ਼ਟ ਹੋ ਗਿਆ ਕਿ ਮੌਜੂਦਾ ਪੜਾਅ ‘ਤੇ ਪੁਲਿਸ ਨੂੰ ਹੋਰ ਪੁੱਛਗਿੱਛ ਲਈ ਵਾਧੂ ਸਮੇਂ ਦੀ ਲੋੜ ਮਹਿਸੂਸ ਨਹੀਂ ਹੋਈ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਵੀਸੀ ਰਾਹੀਂ ਪੇਸ਼ੀ ਹੋਈ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਾ ਤਾਂ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਅਤੇ ਨਾ ਹੀ ਕੋਈ ਵੱਡੀ ਰਿਕਵਰੀ ਜਾਂ ਨਵਾਂ ਮਾਮਲਾ ਅੱਗੇ ਰੱਖਿਆ ਗਿਆ। ਵਕੀਲ ਨੇ ਕਿਹਾ ਕਿ ਪੁਲਿਸ ਕੋਲ ਪਹਿਲਾਂ ਕੁਝ ਸਵਾਲ ਸਨ, ਜਿਵੇਂ ਕਿ ਪਾਲਕੀ ਸਾਹਿਬ, ਮੋਬਾਇਲ ਜਾਂ ਹੋਰ ਸਾਮਾਨ ਦੀ ਰਿਕਵਰੀ ਸਬੰਧੀ, ਪਰ ਅੱਜ ਦੀ ਸੁਣਵਾਈ ਵਿੱਚ ਇਸ ਸਬੰਧੀ ਕੋਈ ਵੱਡੀ ਗੱਲ ਸਾਹਮਣੇ ਨਹੀਂ ਆਈ।

LEAVE A REPLY

Please enter your comment!
Please enter your name here