ਚੰਡੀਗੜ੍ਹ ਵਿਖੇ ਭਾਜਪਾ ਮਹਿਲਾ ਮੋਰਚਾ ਦਾ ਪ੍ਰਦਰਸ਼ਨ/ ਮਹਿਲਾ ਰਾਖਵਾਕਰਨ ਬਿੱਲ ਰੋਕਣ ਵਿਰੁਧ ਨਾਅਰੇਬਾਜ਼ੀ/ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵੱਲ ਮਾਰਚ ਦੀ ਕੋਸ਼ਿਸ਼

0
1

ਚੰਡੀਗੜ੍ਹ ਵਿਖੇ ਭਾਜਪਾ ਮਹਿਲਾ ਮੋਰਚਾ ਵੱਲੋਂ ਲੋਕ ਸਭਾ ਵਿਚ ਮਹਿਲਾ ਰਾਖਵਾਕਰਨ ਬਿੱਲ ਰੋਕਣ ਨੂੰ ਲੈ ਕੇ ਆਮ ਆਦਮੀ ਪਾਰਟੀ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਮਹਿਲਾ ਮੋਰਚਾ ਦੇ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਸੈਕਟਰ 37 ਵਿਖੇ ਇਕੱਤਰ ਹੋਏ ਆਗੂਆਂ ਨੇ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਲਈ ਮੁੱਖ ਮੰਤਰੀ ਨਿਵਾਸ ਵੱਲ ਰਵਾਨਗੀ ਕੀਤੀ, ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ ਵਿਚ ਰੋਕ ਲਿਆ ਗਿਆ।
ਇਸ ਮਾਰਚ ਦੀ ਅਗਵਾਈ ਭਾਜਪਾ ਪੰਜਾਬ ਦੀ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਕੀਤੀ। ਇਸ ਵਿੱਚ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ, ਉਪ ਪ੍ਰਧਾਨ ਮੋਹਿੰਦਰ ਕੌਰ ਜੋਸ਼ ਅਤੇ ਮੋਨਾ ਜੈਸਵਾਲ ਅਤੇ ਸੂਬਾ ਸਕੱਤਰ ਮੀਨੂ ਸੇਠੀ, ਵੰਦਨਾ ਸਾਂਗਵਾਨ ਅਤੇ ਰੇਣੂ ਥੱਪਰ ਸ਼ਾਮਲ ਹੋਈਆਂ।

LEAVE A REPLY

Please enter your comment!
Please enter your name here