ਜਲੰਧਰ ’ਚ ਨੌਜਵਾਨ ਦੀ ਸ਼ੱਕੀ ਹਾਲਤਾਂ ’ਚ ਮੌਤ/ ਮਾਂ ਨੇ ਨਸ਼ੇ ਨਾਲ ਮੌਤ ਹੋਣ ਦਾ ਪ੍ਰਗਟਾਇਆ ਸ਼ੱਕ/ ਸਥਾਨਕ ਵਾਸੀਆਂ ਨੇ ਨਸ਼ਿਆਂ ਖਿਲਾਫ ਕਾਰਵਾਈ ਮੰਗੀ

0
1

ਜਲੰਧਰ ਦੇ ਸ਼ੇਖਾ ਬਾਜ਼ਾਰ ਵਾਲੀ ਗਲੀ ਵਿਚ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਸੰਜੇ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਕੰਚਨ ਦੇ ਦੱਸਣ ਮੁਤਾਬਕ ਉਸ ਦਾ ਪੁੱਤਰ ਨਸ਼ੇ ਦਾ ਆਦੀ ਸੀ ਅਤੇ ਘਰੋਂ ਦਵਾਈ ਲੈਣ ਗਿਆ ਸੀ ਲੜਖੜਾਉਂਦੀ ਹਾਲਤ ਵਿਚ ਵਾਪਸ ਪਰਤਿਆ ਸੀ। ਰਾਤ 9 ਵਜੇ ਉਸ ਦੀ ਸਿਹਤ ਵਿਗੜਣ ਬਾਅਦ ਡਾਕਟਰ ਨੂੰ ਬੁਲਾਇਆ ਗਿਆ, ਜਿਸ ਨੇ ਮ੍ਰਿਤਕ ਐਲਾਨ ਦਿੱਤਾ। ਮਾਂ ਨੇ ਸੰਜੇ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਣ ਦੀ ਸ਼ੰਕਾ ਜਾਹਰ ਕੀਤੀ ਹੈ। ਇਸੇ ਦੌਰਾਨ ਸਥਾਨਕ ਵਾਸੀਆਂ ਨੇ ਇਲਾਕੇ ਅੰਦਰ ਸ਼ਰੇਆਮ ਨਸ਼ੇ ਵਿੱਕਣ ਦਾ ਦਾਅਵਾ ਕਰਦਿਆਂ ਸਰਕਾਰ ਤੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੀ ਨਾਲ ਨਾਲ ਪੀੜਤਾਂ ਦਾ ਮੁਫਤ ਇਲਾਜ ਕਰਵਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here