ਪੰਜਾਬ ਬਟਾਲਾ ਦੇ ਹਾਥੀ ਗੇਟ ਇਲਾਕੇ ’ਚ ਅੱਗ ਦਾ ਤਾਂਡਵ/ ਬਿਸਕੁਟ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ/ ਲੱਖਾਂ ਦਾ ਸਾਮਾਨ ਸੜ ਕੇ ਸੁਆਹ By admin - April 25, 2026 0 1 Facebook Twitter Pinterest WhatsApp ਬਟਾਲਾ ਦੇ ਭੀੜ-ਭੜੱਕੇ ਵਾਲੇ ਇਲਾਕੇ ਹਾਥੀ ਗੇਟ ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ ਇੱਥੇ ਸਥਿਤ ਇੱਕ ਕਨਫੈਕਸ਼ਨਰੀ ਦੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਗੋਦਾਮ ਅੰਦਰ ਪਿਆ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸਵਾਹ ਹੋ ਗਿਆ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਅੱਗ ਐਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਅਸਮਾਨ ਵਿੱਚ ਧੂੰਏਂ ਦੇ ਗੁਬਾਰ ਉੱਠਣ ਲੱਗੇ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਚੁੱਕੀ ਸੀ ਅਤੇ ਕਾਫੀ ਸਾਰਾ ਸਾਮਾਨ ਸੜ ਚੁੱਕਿਆ ਸੀ। ਮਾਲਕਾਂ ਮੁਤਾਬਕ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।