ਪੰਜਾਬ ਸੰਗਰੂਰ ਪੁਲਿਸ ਨੇ ਸੁਲਝਾਇਆ ਪੈਟਰੋਲ ਬੰਬ ਮਾਮਲਾ/ ਪਟਰੌਲ ਬੰਬ ਸੁੱਟਣ ਵਾਲਾ ਮੁਲਜ਼ਮ ਗ੍ਰਿਫਤਾਰ/ ਮੁਲਜ਼ਮ ਨੇ ਗਲਤੀ ਨਾਲ ਪੈਟਰੋਲ ਪੰਪ ਸੁੱਟਣ ਦਾ ਇਕਸਾਫ By admin - April 25, 2026 0 1 Facebook Twitter Pinterest WhatsApp ਸੰਗਰੂਰ ਪੁਲਿਸ ਨੇ ਧੂਰੀ ਵਿੱਚ ਇੱਕ ਘਰ ‘ਤੇ ਪੈਟਰੋਲ ਬੰਬ ਸੁੱਟਣ ਦੀ ਵਾਰਦਾਤ ਨੂੰ ਕੁਝ ਹੀ ਦਿਨਾਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਤਿੰਨ ਮੁਲਜਮਾਂ ਨੂੰ ਘਟਨਾ ਸਮੇਂ ਵਰਤੇ ਗਏ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਜਾਂਚ ਮੁਤਾਬਕ ਘਟਨਾ ਦਾ ਸਾਜ਼ਿਸ਼ਘਾੜਾ ਰੋਹਿਤ ਉਰਫ ਘੋੜਾ ਨਾਮ ਦਾ ਵਿਅਕਤੀ ਸੀ, ਜਿਸ ਨੇ ਆਪਣੇ ਸਹੁਰੇ ਘਰ ਉਤੇ ਹਮਲਾ ਕਰਨ ਦੀ ਸਾਜ਼ਿਸ਼ ਰਚੀ ਸੀ ਪਰ ਗਲਤੀ ਨਾਲ ਇਹ ਹਮਲਾ ਗੁਆਢੀ ਦਰਸ਼ਨ ਕੁਮਾਰ ਦੇ ਘਰ ਉਤੇ ਹੋ ਗਿਆ ਸੀ। ਪੁਲਿਸ ਨੇ ਮੁਲਜਮਾਂ ਖਿਲਾਫ ਅਗਲ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ 20 ਅਪ੍ਰੈਲ ਦੀ ਰਾਤ ਨੂੰ ਧੂਰੀ ਵਾਸੀ ਦਰਸ਼ਨ ਕੁਮਾਰ ਦੇ ਘਰ ‘ਤੇ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾਉਣ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੰਗਰੂਰ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਐੱਸ.ਐੱਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਿੱਚ ਡੀ.ਐੱਸ.ਪੀ. ਜਾਂਚ ਦਵਿੰਦਰ ਅੱਤਰੀ, ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ ਅਤੇ ਡੀ.ਐੱਸ.ਪੀ. ਡਿਟੈਕਟਿਵ ਸੰਜੀਵ ਸਿੰਗਲਾ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਤਕਨੀਕੀ ਜਾਂਚ ਤੋਂ ਬਾਅਦ 23 ਅਪ੍ਰੈਲ ਨੂੰ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ।