ਪੰਜਾਬ ਡੇਰਾ ਹੰਸਾਲੀ ਸਾਹਿਬ ਵਿਖੇ ਪਹੁੰਚੇ ਰਾਜ ਕੌਰ ਲਾਲੀ ਗਿੱਲ/ ਮੱਥਾ ਟੇਕ ਕੇ ਲਿਆ ਅਸ਼ੀਰਵਾਦ/ ਬਾਬਾ ਪਰਮਜੀਤ ਸਿੰਘ ਵੱਲੋਂ ਸਿਰੋਪਾਓ ਨਾਲ ਸਨਮਾਨਤ By admin - April 26, 2026 0 1 Facebook Twitter Pinterest WhatsApp ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਰਾਜ ਕੌਰ ਲਾਲੀ ਗਿੱਲ ਨੇ ਡੇਰਾ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾl ਇਸ ਮੌਕੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਚਰਨ ਸੇਵਕ ਬਾਬਾ ਪਰਮਜੀਤ ਸਿੰਘ ਨੇ ਚੇਅਰਪਰਸਨ ਰਾਜ ਕੌਰ ਲਾਲੀ ਗਿੱਲ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾl ਇਸ ਮੌਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਰਾਜ ਕੌਰ ਲਾਲੀ ਗਿੱਲ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਤੇ ਗਰੀਬਾਂ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾ ਅੱਗੇ ਵੱਧ ਕੇ ਕਾਰਜ ਕੀਤੇl ਉਹਨਾਂ ਦੀ ਸਿੱਖਿਆ ਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਾਨੂੰ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨੇ ਚਾਹੀਦੇ ਹਨl