ਅੰਮ੍ਰਿਤਸਰ ਗੋਲਡਨ ਗੇਟ ਵੀਡੀਓ ਮਾਮਲੇ ’ਚ ਪੁਲਿਸ ਦਾ ਐਕਸ਼ਨ/ ਬੱਸ ਦੀ ਛੱਤ ’ਤੇ ਲੜਦੇ ਨੌਜਵਾਨਾਂ ਨੂੰ ਕੀਤਾ ਕਾਬੂ/ ਬੱਸ ਦਾ ਕੀਤਾ ਚੱਲਾਨ

0
1

 

ਅੰਮ੍ਰਿਤਸਰ ਪੁਲਿਸ ਨੇ ਗੋਲਡਨ ਗੇਟ ਨੇੜੇ ਬੱਸ ਦੀ ਛੱਤ ਉਤੇ ਨੌਜਵਾਨਾਂ ਦੇ ਲੜਣ ਦੀ ਵਾਇਰਲ ਵੀਡੀਓ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਵੀਡੀਓ ਵਿਚ ਦਿਖਾਈ ਦਿੰਦੇ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਪੁਲਿਸ ਦੇ ਦੱਸਣ ਮੁਤਾਬਕ ਇਹ ਨਾਲਾਬਿਗ ਨੌਜਵਾਨ ਸਨ ਜੋ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਝਗੜ ਪਏ ਸਨ। ਪੁਲਿਸ ਸਾਹਮਣੇ ਨੌਜਵਾਨਾਂ ਨੇ  ਘਟਨਾ ਲਈ ਮੁਆਫੀ ਲਈ ਹੈ। ਪੁਲਿਸ ਨੇ ਨੌਜਵਾਨਾਂ ਨੂੰ ਛੱਤ ਉਤੇ ਬਿਠਾਉਣ ਲਈ ਬੱਸ ਮਾਲਕਾਂ ਦਾ ਚੱਲਾਨ ਵੀ ਕੀਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਇੱਕ ਬੱਸ ਦੀ ਛੱਤ ਉੱਪਰ ਕੁਝ ਨੌਜਵਾਨਾਂ ਦੇ ਗੁੱਥਮ-ਗੁੱਥਾ ਹੋਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਇਸ ਘਟਨਾ ਨੇ ਲੋਕਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ਕਿਉਂਕਿ ਨੌਜਵਾਨ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਲੜਦੇ ਨਜ਼ਰ ਆ ਰਹੇ ਹਨ। ਰਸਤੇ ਵਿੱਚ ਲੰਘ ਰਹੇ ਲੋਕਾਂ ਵੱਲੋਂ ਇਸ ਸਾਰੀ ਘਟਨਾ ਦੀ ਵੀਡੀਓ ਬਣਾਈ ਗਈ, ਜੋ ਹੁਣ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਚਰਚਾ ਦਾ ਵਿਸ਼ਾ ਬਣ ਗਈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਨੇ ਦੱਸਿਆ ਕਿ ਵਾਇਰਲ ਵੀਡੀਓ ਉਨ੍ਹਾਂ ਦੇ ਧਿਆਨ ਵਿੱਚ ਆਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਕੇ ਤੇ ਮੌਜੂਦ ਪੁਲਿਸ ਮੁਲਾਜਮਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਲੜਾਈ ਝਗੜੇ ਲਈ ਮੁਆਫੀ ਮੰਗ ਲਈ ਸੀ।

LEAVE A REPLY

Please enter your comment!
Please enter your name here