ਫਤਹਿਗੜ੍ਹ ’ਚ ਆਮ ਆਦਮੀ ਪਾਰਟੀ ਨੂੰ ਝਟਕਾ/ 50 ਤੋਂ ਵੱਧ ਪਰਿਵਾਰ ਅਕਾਲੀ ਦਲ ’ਚ ਸ਼ਾਮਲ/ ਹਲਕਾ ਇੰਚਾਰਜ ਬਲਜੀਤ ਭੁੱਟਾ ਨੇ ਕੀਤਾ ਸਵਾਗਤ

0
1

ਪੰਜਾਬ ਅੰਦਰ ਚੁਣਾਵੀਂ ਸਾਲ ਨੇੜੇ ਆਉਣ ਦੇ ਚਲਦਿਆਂ ਦਲ-ਬਦਲੀਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਅੱਜ ਅਕਾਲੀ ਦਲ ਨੂੰ ਫਤਹਿਗੜ੍ਹ ਸਾਹਿਬ ਹਲਕੇ ਅੰਦਰ ਉਸ ਵੇਲੇ ਵੱਡੀ ਮਜਬੂਤੀ ਮਿਲੀ ਜਦੋਂ ਸਰਹਿੰਦ ਸ਼ਹਿਰ ਦੇ 50 ਤੋਂ ਵਧੇਰੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸਰਹਿੰਦ ਸ਼ਹਿਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਇੰਜਾਰਜ ਬਲਜੀਤ ਸਿੰਘ ਭੁੱਟਾਂ ਨੇ ਇਨ੍ਹਾਂ ਦਾ ਸਿਰੋਪਾਓ ਪਾ ਕੇ ਪਾਰਟੀ ਅੰਦਰ ਸਵਾਗਤ ਕੀਤਾ। ਹਲਕਾ ਵਿਧਾਇਕ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਹਿੰਦ ਸ਼ਹਿਰ ਦੇ ਇੰਨੀ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਅਕਾਲੀ ਦਲ ਵਿੱਚ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਹੁਣ ਅਕਾਲੀ ਦਲ ਦੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਭੁੱਟਾ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਵਰਕਰ ਅਤੇ ਪਰਿਵਾਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਅਕਾਲੀ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਉਤਸ਼ਾਹ ਵਧਾਇਆ।
ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ‘ਬਦਲਾਅ’ ਦੀ ਉਮੀਦ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਸਨ, ਪਰ ਪਾਰਟੀ ਨੇ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸਿਰਫ਼ ਵੋਟਾਂ ਲੈਣ ਤੱਕ ਹੀ ਵਾਅਦੇ ਕੀਤੇ ਸਨ, ਪਰ ਅਸਲੀਅਤ ਵਿੱਚ ਜ਼ਮੀਨੀ ਪੱਧਰ ‘ਤੇ ਵਰਕਰਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਉਹ ਵਾਪਸ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਪਰਤ ਰਹੇ ਹਨ।

LEAVE A REPLY

Please enter your comment!
Please enter your name here