ਪੰਜਾਬ ਅੰਮ੍ਰਿਤਸਰ ਦੇ ਮਹਿਕਮਪੁਰਾ ਇਲਾਕੇ ਅੰਦਰ ਝਗੜਾ/ ਮਾਮੂਲੀ ਗੱਲ ਨੂੰ ਲੈ ਕੇ ਇਕ-ਦੂਜੇ ’ਤੇ ਹਮਲਾ/ ਵੀਡੀਓ ਵਾਇਰਲ, ਪੁਲਿਸ ਕਰ ਰਹੀ ਜਾਂਚ By admin - April 27, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਥਾਣਾ ਮੁਹਿਕਮਪੁਰਾ ਅਧੀਨ ਪੈਂਦੇ ਇਕ ਇਲਾਕੇ ਦਸ਼ਮੇਸ਼ ਨਗਰ ਵਿੱਚ ਦੇਰ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਮਾਮਾਲੀ ਗੱਲ ਨੂੰ ਲੈ ਕੇ ਦੋ ਧਿਰਾਂ ਆਪਸ ਵਿਚ ਭਿੱੜ ਗਈਆਂ। ਇਸ ਹਮਲੇ ਵਿਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸੇ ਦੌਰਾਨ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੋਵੇਂ ਧਿਰਾਂ ਗੁੱਥਮ-ਗੁੱਥਾ ਹੁੰਦੀਆਂ ਦਿਖਾਈ ਦੇ ਰਹੀਆਂ ਨੇ। ਦੋਵੇਂ ਧਿਰਾਂ ਨੇ ਇਕ ਦੂਜੇ ਤੇ ਹਮਲੇ ਦੇ ਇਲਜਾਮ ਲਾਏ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤ ਧਿਰ ਵੱਲੋਂ ਮੀਡੀਆ ਨੂੰ ਦੱਸਿਆ ਗਿਆ ਕਿ ਪਹਿਲਾਂ ਗਲੀ ਵਿੱਚ ਤਕਰਾਰ ਹੋਈ, ਜਿਸ ਤੋਂ ਬਾਅਦ ਦੂਜੀ ਧਿਰ ਨੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਲਿਆ। ਉਨ੍ਹਾਂ ਕਿਹਾ ਕਿ ਚਾਰ ਤੋਂ ਪੰਜ ਨੌਜਵਾਨ ਇਕੱਠੇ ਹੋ ਕੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਪੀੜਤ ਪਰਿਵਾਰ ਨੇ ਦੱਸਿਆ ਕਿ ਔਰਤਾਂ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਛੋਟੇ ਬੱਚਿਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਇੱਕ 13 ਸਾਲਾ ਬੱਚੇ ਦੇ ਸਿਰ ਵਿੱਚ ਚੋਟਾਂ ਲੱਗਣ ਦੀ ਗੱਲ ਵੀ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਘਟਨਾ ਦੌਰਾਨ ਕਾਫੀ ਹੰਗਾਮਾ ਹੋਇਆ ਅਤੇ ਗਲੀ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਧਰ, ਥਾਣਾ ਮੁਹਕਮਪੁਰਾ ਦੇ ਐਸਐਚਓ ਹਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਆਂਢੀ-ਗਵਾਂਢੀ ਆਪਸ ਵਿੱਚ ਲੜਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਬੀਤੀ ਰਾਤ ਕਰੀਬ 2 ਵਜੇ ਵਾਪਰੀ ਅਤੇ ਮੁੱਢਲੀ ਜਾਂਚ ਮੁਤਾਬਕ ਦੋਵੇਂ ਧਿਰਾਂ ਸ਼ਰਾਬ ਦੇ ਨਸ਼ੇ ਵਿੱਚ ਸਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਵਾਂ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਵੀ ਕਹੀ ਗਈ ਹੈ।