ਭਵਾਨੀਗੜ੍ਹ ਟਰੱਕ ਯੂਨੀਅਨ ਪ੍ਰਧਾਨਗੀ ਮਾਮਲਾ/ ਸਮਰਥਕਾਂ ਨੇ ਦਿੱਤਾ ਆਪਣਾ ਸਪੱਸ਼ਟੀਕਰਨ ਆਪਰੇਟਰਾਂ ਦੀ ਸਹਿਮਤੀ ਨਾਲ ਚੋਣ ਹੋਣ ਦਾ ਦਾਅਵਾ

0
1

ਭਵਾਨੀਗੜ੍ਹ ਟਰੱਕ ਯੂਨੀਅਨ ਦੀ ਪ੍ਰਧਾਨਗੀ ਵਿਵਾਦ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਪ੍ਰਤੀਕਿਰਿਆਵਾਂ ਤੋਂ ਬਾਅਦ ਮਾਲਵਿੰਦਰ ਮਾਲਾ ਦੇ ਸਮਰਥਕਾਂ ਨੇ ਵੀ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਮੀਡੀਆਂ ਨਾਲ ਗੱਲ ਕਰਦੇ ਹੋਏ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਪਾਰਟੀ ਵੱਲੋਂ ਕੁਝ ਦਿਨ ਪਹਿਲਾਂ ਹੀ ਚੋਣਾਂ ਕਰਵਾਉਣ ਬਾਰੇ ਫੈਸਲਾ ਸੁਣਾ ਦਿੱਤਾ ਸੀ, ਜਿਸ ਬਾਰੇ ਚਾਰੇ ਉਮੀਦਵਾਰਾਂ ਨੂੰ ਸੂਚਿਤ ਕਰ ਦਿੱਤਾ ਸੀ। ਇਸ ਤੋਂ ਬਾਦ ਆਪਰੇਟਰਾਂ ਵੱਲੋਂ ਸਰਬਸੰਮਤੀ ਨਾਲ ਆਪਣਾ ਪ੍ਰਧਾਨ ਚੁਣ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਵਿਚ ਸਾਡਾ ਜਾਂ ਪਾਰਟੀ ਦਾ ਕੋਈ ਦਖਲ ਨਹੀਂ ਹੈ। ਇਸੇ ਤਰ੍ਹਾਂ ਗੁਣਿੰਦਰਜੀਤ ਸਿੰਘ ਮਿੰਕੂ ਜਮੰਦਾ ਨੇ ਵੀ ਸਪੱਸ਼ਟ ਕੀਤਾ ਕਿ ਮਾਲਵਿੰਦਰ ਮਾਲਾ ਸਾਡਾ ਦੋਸਤ ਜ਼ਰੂਰ ਹੈ ਪਰ ਫੈਸਲਾ ਪਾਰਟੀ ਦੀਆਂ ਉਮੀਦਾਂ ਮੁਤਾਬਕ ਹੀ ਹੋਇਆ ਹੈ।

LEAVE A REPLY

Please enter your comment!
Please enter your name here