ਬਿਕਰਮ ਮਜੀਠੀਆ ਨੇ ਘੇਰੀ ਆਮ ਆਦਮੀ ਪਾਰਟੀ/ ਰਾਜ ਸਭਾ ਮੈਂਬਰਾਂ ਨੂੰ ਗੱਦਾਰ ਲਿਖਣ ’ਤੇ ਚੁੱਕੇ ਸਵਾਲ

0
1

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਰਾਜ ਸਭਾ ਮੈਂਬਰਾਂ ਨੂੰ ਗੱਦਾਰ ਕਹਿਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਰਾਜ ਸਭਾ ਮੈਂਬਰਾਂ ਦੇ ਘਰਾਂ ਅੱਗੇ ਗੱਦਾਰ ਸ਼ਬਦ ਲਿਖ ਕੇ ਪ੍ਰਦਰਸ਼ਨ ਕੀਤਾ ਗਿਆ ਹੈ ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਪੰਜਾਬ ਦਾ ਗੱਦਾਰ ਕਿਹਾ ਜਾ ਰਿਹਾ ਹੈ, ਉਨ੍ਹਾਂ ਨੇ ਪੰਜਾਬ ਅੰਦਰ ਕਾਰੋਬਾਰ ਕਰ ਕੇ ਵੱਡੀ ਗਿਣਤੀ ਲੋਕਾਂ ਨੂੰ ਰੁਜਗਾਰ ਦੇਣ ਦੇ ਨਾਲ ਨਾਲ ਪੰਜਾਬ ਨੂੰ ਆਰਥਿਕ ਤੌਰ ਤੇ ਮਬਜੂਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੱਦਾਰ ਕੌਣ ਹਨ, ਇਸ ਬਾਰੇ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ।

LEAVE A REPLY

Please enter your comment!
Please enter your name here