ਕੋਟਕਪੂਰਾ ’ਚ ਕਰਿਆਨੇ ਦੀ ਦੁਕਾਨ ਨੂੰ ਅੱਗ/ ਸੜ ਕੇ ਸੁਆਹ ਹੋਇਆ ਲੱਖਾਂ ਦਾ ਸਮਾਨ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ

0
1

ਕੋਟਕਪੂਰਾ ਦੇ ਗੁਰਦੁਆਰਾ ਬਾਜ਼ਾਰ ਇਲਾਕੇ ਅੰਦਰ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਦੁਕਾਨ ਅੰਦਰ ਅੱਧੀ ਰਾਤ ਤੋਂ ਬਾਅਦ ਲੱਗੀ ਅੱਗ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਕਾਫੀ ਨੁਕਸਾਨ ਚੁੱਕਾ ਸੀ। ਫਾਇਰ ਬ੍ਰਿਗੇਡ ਵੱਲੋਂ ਛੇਤੀ ਕਾਬੂ ਪਾ ਲੈਣ ਕਾਰਨ ਹੋਰ ਨੁਕਸਾਨ ਤੋਂ ਬਚਾਅ ਹੋ ਗਿਆ ਹੈ।
ਦੁਕਾਨਦਾਰ ਦੇ ਮੁਤਾਬਕ ਉਸਦਾ ਕਰੀਬ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ, ਕੋਟਕਪੂਰਾ ਦੇ ਗੁਰਦੁਆਰਾ ਬਾਜ਼ਾਰ ਵਿੱਚ ਪਿਛਲੇ ਕਈ ਸਾਲਾਂ ਤੋਂ ਕਰਿਆਨੇ ਦਾ ਕੰਮ ਕਰ ਰਹੇ ਬਿੱਟੂ ਕਾਲੜਾ ਅਤੇ ਉਸਦਾ ਭਰਾ ਮੰਗਲਵਾਰ ਰਾਤ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਅੱਧੀ ਰਾਤ ਕਰੀਬ 12:30 ਵਜੇ ਨੇੜਲੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਉਨ੍ਹਾਂ ਨੂੰ ਸੂਚਿਤ ਕੀਤਾ।
ਇਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਫ਼ੀ ਨੁਕਸਾਨ ਹੋ ਚੁੱਕਾ ਸੀ। ਇਸ ਮਾਮਲੇ ‘ਚ ਸਮਾਜ ਸੇਵੀ ਹਰਪ੍ਰੀਤ ਸਿੰਘ ਮੜਾਕ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਦੁਕਾਨਦਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਮੁੜ ਸ਼ੁਰੂ ਕਰ ਸਕੇ। ਅੱਗ ਲੱਗਣ ਦੀ ਵਜ੍ਹਾ ਦੁਕਾਨ ਵਿੱਚ ਰੱਖੇ ਫਰਿਜ ਅੰਦਰ ਹੋਇਆ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here