ਮੋਗਾ ਪੁਲਿਸ ਦਾ ਨਸ਼ਿਆਂ ਖਿਲਾਫ ਐਕਸ਼ਨ/ 300 ਗਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ/ ਮੁੱਖ ਮੁਲਜ਼ਮ ’ਤੇ ਪਹਿਲਾਂ ਵੀ ਮਾਮਲੇ ਦਰਜ

0
1

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 300 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਬੀਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਚੱਕ ਝੰਡਾ ਅਤੇ ਕੁਲਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਵਾਸੀ ਪਿੰਡ ਸੇਖੂਪੁਰ ਵਜੋਂ ਹੋਈ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁੱਖ ਮੁਲਜਮ ਜਸਬੀਰ ਸਿੰਘ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ  ਮੋਟਰਸਾਈਕਲ PB09-AH-6441 ‘ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲੈਣ ਗਈ ਤਾਂ ਉਨ੍ਹਾਂ ਕੋਲੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਮੁਤਾਬਕ ਘਟਨਾ ਦਾ ਮੁੱਖ ਮੁਲਜਮ ਜਸਬੀਰ ਸਿੰਘ ਹੈ, ਜਿਸ ਖਿਲਾਫ ਪਹਿਲਾਂ ਵੀ NDPS ਐਕਟ ਤਹਿਤ ਕਈ ਮਾਮਲੇ ਦਰਜ ਹਨ, ਜਦੋਂ ਕਿ ਕੁਲਵਿੰਦਰ ਸਿੰਘ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਨੇ ਇਹ ਨਸ਼ੀਲੇ ਪਦਾਰਥ ਕਿਸ ਤੋਂ ਪ੍ਰਾਪਤ ਕੀਤੇ ਸਨ ਅਤੇ ਉਨ੍ਹਾਂ ਨੇ ਕਿਸ ਨੂੰ ਵੇਚੇ ਸਨ। ਅਧਿਕਾਰੀਆਂ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅਜਿਹੀ ਕਾਰਵਾਈ ਜਾਰੀ ਰਹੇਗੀ।

LEAVE A REPLY

Please enter your comment!
Please enter your name here