ਪੰਜਾਬ ਮੁੱਖ ਮੰਤਰੀ ਮਾਨ ਵੱਲੋਂ ਝੋਨਾ ਲੁਆਈ ਲਈ ਤਰੀਕਾਂ ਦਾ ਐਲਾਨ/ 4 ਸਾਲਾਂ ਦੌਰਾਨ ਪਾਣੀ ਬਚਾਉਣ ਲਈ ਕੀਤੇ ਕੰਮ ਗਿਣਾਏ/ ਨਹਿਰੀ ਪਾਣੀ ਲਈ 6700 ਕਰੋੜ ਖਰਚਣ ਦਾ ਦਾਅਵਾ By admin - April 29, 2026 0 2 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੀ ਅਪੀਲ ਕੀਤੀ ਹੈ। ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਲ ਮੋੜਿਆ ਜਾ ਰਿਹਾ ਹੈ, ਜਿਸ ਲਈ 4 ਸਾਲਾਂ ਦੌਰਾਨ 6700 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਵਾਰ ਪਹਿਲੀ ਮਈ ਤੋਂ ਨਹਿਰਾਂ ਵਿਚ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਨੂੰ ਠੱਲ੍ਹ ਪਵੇਗੀ। ਮੁੱਖ ਮੰਤਰੀ ਨੇ ਝੋਨੇ ਦੀ ਲੁਆਈ ਲਈ ਸਮਾਂ ਸਾਰਨੀ ਦਾ ਐਲਾਨ ਵੀ ਕੀਤਾ ਹੈ, ਜਿਸ ਦੇ ਤਹਿਤ ਪੰਜਾਬ ਨੂੰ 4 ਜੋਨਾਂ ਵਿਚ ਵੰਡ ਕੇ ਤਰੀਕਾਂ ਐਲਾਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਰਚ 2026 ਤੱਕ ਖਰਚੇ ਗਏ ਪੈਸਿਆਂ ਨਾਲ ਲਗਭਗ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਗਈਆਂ ਹਨ, ਅਤੇ ਖਾਲਾਂ ਅਤੇ ਕਾਸੀਆਂ ‘ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਾਲ ਝੋਨੇ ਦੀ ਫਸਲ ਲਈ ਨਵੇਂ ਪਾਣੀ ਸਪਲਾਈ ਰੂਟ ਵੀ ਸ਼ੁਰੂ ਕੀਤੇ ਜਾਣਗੇ। ਯੋਜਨਾ ਹੈ ਕਿ ਪਹਿਲੀ ਵਾਰ ਨਹਿਰਾਂ ਤੋਂ ਪਾਣੀ 1 ਮਈ ਨੂੰ ਛੱਡਿਆ ਜਾਵੇ, ਅਤੇ 1 ਜੂਨ ਤੋਂ ਬਿਜਲੀ ਉਪਲਬਧ ਹੋਵੇਗੀ, ਜਿਸ ਨੂੰ ਜ਼ੋਨਾਂ ਅਨੁਸਾਰ ਵੰਡਿਆ ਗਿਆ ਹੈ। ਇਹ ਪਾਣੀ ਟੈਸਟਿੰਗ ਲਈ ਹੋਵੇਗਾ, ਜਿੱਥੇ ਇੱਕ ਨਵੀਂ ਪਾਈਪ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ 21,000 ਕਿਊਸਿਕ ਪਾਣੀ ਅੱਜ ਸ਼ਾਮ ਨੂੰ ਛੱਡਿਆ ਜਾਵੇਗਾ, ਜੋ 1 ਮਈ ਤੱਕ ਪਹੁੰਚ ਜਾਵੇਗਾ। ਇਹ ਦੇਖਿਆ ਜਾਵੇਗਾ ਕਿ ਇਹ ਮੰਗ ਸੀ ਕਿ ਬਾਗਬਾਨੀ ਨੂੰ ਫਾਇਦਾ ਹੋਵੇਗਾ ਕਿਉਂਕਿ ਜੇਕਰ ਅਸੀਂ ਪਾਣੀ ਨਹੀਂ ਦਿੰਦੇ, ਤਾਂ ਟਿਊਬਵੈੱਲ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਛੱਡਿਆ ਜਾ ਰਿਹਾ ਇਹ ਪਾਣੀ ਮੱਕੀ ਦੀ ਫਸਲ ਅਤੇ ਪੌਦਿਆਂ ਲਈ ਲਾਭਦਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਸ ਰਸਤੇ ‘ਤੇ ਰੀਚਾਰਜ ਪੁਆਇੰਟ ਵੀ ਬਣਾਏ ਗਏ ਹਨ ਜਿੱਥੋਂ 21,000 ਕਿਊਸਿਕ ਪਾਣੀ ਛੱਡਿਆ ਗਿਆ ਸੀ। ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਆਉਂਦੇ ਝੋਨੇ ਦੇ ਸੀਜ਼ਨ ਲਈ ਬਿਜਾਈ ਅਤੇ ਬਿਜਲੀ ਸਪਲਾਈ ਦਾ ਮੁਕੰਮਲ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਅਤੇ ਬਿਜਲੀ ਦੇ ਪ੍ਰਬੰਧਨ ਲਈ ਸੂਬੇ ਨੂੰ ਚਾਰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਬਿਜਾਈ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਕੀਤੀ ਜਾ ਸਕੇਗੀ। ਝੋਨੇ ਦੀ ਰਵਾਇਤੀ ਲੁਆਈ 1 ਜੂਨ ਤੋਂ ਪੜਾਅਵਾਰ ਸ਼ੁਰੂ ਹੋਵੇਗੀ। ਪਹਿਲੇ ਜੋਨ ਤਹਿਤ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਜਦਕਿ ਕੱਦੂ ਕਰ ਕੇ ਝੋਨਾ ਲਾਉਣ ਲਈ ਦੂਜਾ ਜ਼ੋਨ 1 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਦੇ ਤਹਿਤ ਗੁਰਦਾਸਪੁਰ, ਪਠਾਨਕੋਟ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫ਼ਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜਿਲ੍ਹੇ ਆਉਣਗੇ। ਤੀਜੇ ਜ਼ੋਨ ਤਹਿਤ 5 ਜੂਨ ਤੋਂ ਫ਼ਰੀਦਕੋਟ, ਬਠਿੰਡਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਜਿਲ੍ਹਿਆ ਅੰਦਰ ਝੋਨੇ ਦੀ ਲੁਆਈ ਕੀਤੀ ਜਾ ਸਕੇਗੀ। ਇਸੇ ਤਰ੍ਹਾਂ ਚੌਥੇ ਜ਼ੋਨ ਤਹਿਤ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਕਿਸਾਨ ਝੋਨੇ ਦੀ ਲੁਆਈ ਕਰ ਸਕਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਖੇਤੀਬਾੜੀ ਸੈਕਟਰ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਨਹਿਰੀ ਪਾਣੀ ਦੀ ਸਪਲਾਈ 1 ਮਈ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਬਿਜਾਈ ਵੇਲੇ ਦਿੱਕਤ ਨਾ ਆਵੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡਣ ਦੇ ਕਈ ਵੱਡੇ ਫਾਇਦੇ ਹੋਣਗੇ। ਬਿਜਲੀ ਗਰਿੱਡਾਂ ‘ਤੇ ਇਕਦਮ ਲੋਡ ਨਹੀਂ ਪਵੇਗਾ, ਜਿਸ ਨਾਲ ਬਿਜਲੀ ਸਪਲਾਈ ਬਿਹਤਰ ਰਹੇਗੀ। ਝੋਨੇ ਦੀ ਅਗੇਤੀ ਲੁਆਈ ਦੇ ਫਾਇਦੇ ਗਿਣਾਉਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੀਜ਼ਨ ਲੰਬਾ ਹੋਣ ਕਾਰਨ ਕਿਸਾਨਾਂ ਨੂੰ ਲੇਬਰ ਦੀ ਕਮੀ ਨਹੀਂ ਆਵੇਗੀ ਅਤੇ ਸਰਕਾਰ ਨੂੰ ਪਤਾ ਹੋਵੇਗਾ ਕਿ ਕਿਹੜੇ ਜ਼ੋਨ ਦੀ ਫ਼ਸਲ ਪਹਿਲਾਂ ਆਉਣੀ ਹੈ, ਜਿਸ ਨਾਲ ਮੰਡੀਆਂ ਵਿੱਚ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਸਕਣਗੇ ਅਤੇ ਭੀੜ ਨਹੀਂ ਪਵੇਗੀ। ਵਾਢੀ ਵੇਲੇ ਵੀ ਕਿਸਾਨਾਂ ਨੂੰ ਕੰਬਾਈਨਾਂ ਲਈ ਜੱਦੋ-ਜਹਿਦ ਨਹੀਂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਅਗੇਤੀ ਵੱਢਾਈ ਨਾਲ ਝੋਨੇ ’ਚ ਵੱਧ ਨਮੀ ਦੀ ਸਮੱਸਿਆ ਤੋਂ ਵੀ ਛੁਟਾਕਾਰ ਮਿਲੇਗਾ ਅਤੇ ਕਿਸਾਨਾਂ ਦੀ ਮੰਡੀਆਂ ਵਿਚ ਖੱਜਲ ਖੁਆਰੀ ਤੋਂ ਬਚਾਅ ਰਹੇਗਾ। ਉਨ੍ਹਾਂ ਕਿਸਾਨਾਂ ਨੂੰ ਪਾਣੀ ਦੀ ਬਚਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਧ ਤੋਂ ਵੱਧ ਪਹਿਲ ਦੇਣ ਦੀ ਅਪੀਲ ਵੀ ਕੀਤੀ।