ਧੂਰੀ ਪੁਲਿਸ ਦੀ ਸੰਪਰਕ ਮੀਟਿੰਗ/ ਐਸਐਸਪੀ ਚਾਹਲ ਨੇ ਲੋਕਾਂ ਨੂੰ ਦਿੱਤਾ ਭਰੋਸਾ/ ਖੇਤਾਂ ’ਚੋਂ ਤਾਰਾਂ ਦੀ ਚੋਰੀ ‘ਤੇ ਸਖ਼ਤ ਕਾਰਵਾਈ ਦੇ ਹੁਕਮ

0
1

 

ਧੂਰੀ ਵਿੱਚ ਅੱਜ ਪੁਲਿਸ ਵੱਲੋਂ ਇਕ ਅਹਿਮ ਸੰਪਰਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸੰਗਰੂਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ, ਧੂਰੀ ਦੇ ਡੀਐਸਪੀ ਗੁਰਪ੍ਰੀਤ ਸਿੰਘ ਸਮੇਤ ਇਲਾਕੇ ਦੇ ਪਿੰਡਾਂ ਦੇ ਸਰਪੰਚ ਅਤੇ ਮੋਹਤਬਾਰ ਲੋਕ ਸ਼ਾਮਲ ਹੋਏ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਲੋਕਾਂ ਦੀ ਮਦਦ ਲਈ ਵਰਤੇ ਜਾਣ ਵਾਲੇ ਢੰਗ-ਤਰੀਕਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ। ਐਸਐਸਪੀ ਨੇ ਲੋਕਾਂ ਨੂੰ ਔਖੇ ਵੇਲੇ ਪੁਲਿਸ ਦੇ ਸਹਿਯੋਗ ਦੀ ਅਪੀਲ ਕੀਤੀ।
ਐਸਐਸਪੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਪੁਲਿਸ ਹਮੇਸ਼ਾ ਉਹਨਾਂ ਦੀ ਰੱਖਿਆ ਲਈ ਤਿਆਰ ਹੈ ਅਤੇ ਕਿਸੇ ਨੂੰ ਵੀ ਪੁਲਿਸ ਤੋਂ ਡਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ। ਐਸਐਸਪੀ ਸੰਗਰੁਰ ਵਲੋ  ਤਿੰਨ ਵੱਡੀਆਂ ਅਪੀਲਾਂ ਵੀ ਕੀਤੀਆਂ, ਜਿਨ੍ਹਾਂ ਵਿਚ  ਨਸ਼ਿਆਂ ਅਤੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਠੱਗੀ ਤੋਂ ਬਚਣ ਲਈ ਸਾਵਧਾਨ ਰਹਿਣ ਅਤੇ ਕਿਸੇ ਵੀ ਘਟਨਾ ਦੀ ਤੁਰੰਤ ਸੂਚਨਾ ਤੋਂ ਇਲਾਵਾ ਜੇ ਕੋਈ ਬੱਚਾ ਯੂਪੀਐਸਸੀ ਜਾਂ ਆਈਪੀਐਸ ਦੀ ਤਿਆਰੀ ਕਰਨਾ ਚਾਹੁੰਦਾ ਹੈ ਤਾਂ ਪੁਲਿਸ ਵੱਲੋਂ ਉਸਨੂੰ ਗਾਈਡ ਕੀਤਾ ਜਾਵੇਗਾ।
ਮੀਟਿੰਗ ਵਿੱਚ ਸਰਪੰਚਾਂ ਵੱਲੋਂ ਖੇਤਾਂ ਵਿੱਚੋਂ ਬਿਜਲੀ ਦੀਆਂ ਤਾਰਾਂ ਦੀ ਵਧ ਰਹੀ ਚੋਰੀ ਦਾ ਮੁੱਦਾ ਵੀ ਉਠਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਨ ਹਰ ਕਿਸਾਨ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ ਅਤੇ ਇਸ ਖਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ। ਐਸਐਸਪੀ ਚਾਹਲ ਨੇ ਕਿਹਾ ਕਿ ਪੁਲਿਸ ਲਗਾਤਾਰ ਚੋਰਾਂ ‘ਤੇ ਨਿਗਰਾਨੀ ਕਰ ਰਹੀ ਹੈ ਅਤੇ ਚੋਰੀਆਂ ਦੇ ਮਾਮਲਿਆਂ ਨੂੰ ਆਪਸ ਵਿੱਚ ਜੋੜ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੋਰੀ ਦਾ ਸਮਾਨ ਖਰੀਦਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਐਸਐਸਪੀ ਨੇ ਮੌਕੇ ‘ਤੇ ਹੀ ਧੂਰੀ ਦੇ ਡੀਐਸਪੀ ਨੂੰ ਹੁਕਮ ਦਿੱਤੇ ਕਿ ਇਨ੍ਹਾਂ ਘਟਨਾਵਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਚੋਰੀਆਂ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here