ਕੀਰਤਪੁਰ ਸਾਹਿਬ ਵਿਖੇ ਸਥਾਪਨਾ ਦਿਵਸ ਮੌਕੇ ਸਮਾਗਮ/ ਗੁਰਦੁਆਰਾ ਸ਼ੀਸ਼ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ/ ਜਥੇਦਾਰ ਗੜਗੱਜ ਸਮੇਤ ਅਹਿਮ ਹਸਤੀਆਂ ਨੇ ਕੀਤੀ ਸ਼ੁਰੂ

0
1

ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਦੀ ਸ਼ੁਰੂਆਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਨਾਲ ਕੀਤੀ ਗਈ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਗਿਆਨੀ ਗੜਗੱਜ ਨੇ ਅਤੇ ਐਸਜੀਪੀਸੀ ਪ੍ਰਧਾਨ ਧਾਮੀ ਨੇ ਸੰਗਤ ਨੂੰ ਸਥਾਪਨਾ ਦਿਵਸ ਮੌਕੇ ਸੰਬੋਧਨ ਕਰਦਿਆਂ ਸਮਾਗਮਾਂ ਵਿਚ ਵਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਇਸ ਮੌਕੇ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਿੱਥੇ ਸੰਗਤਾਂ ਨੂੰ ਉਕਤ ਸਮਾਗਮਾਂ ਦੌਰਾਨ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਗਿਆ ਉੱਥੇ ਹੀ ਕੀਰਤਪੁਰ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਆਮਦ ਨੂੰ ਲੈ ਕੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਉਹਨਾਂ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਬਣਾਏ ਗਏ ਕਾਨੂੰਨ ਤੇ ਵੀ ਆਪਣੀ ਪ੍ਰਤਿਕਿਰਿਆ ਦਿੱਤੀ। ਇਸ ਤੋਂ ਇਲਾਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਿੱਥੇ ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੱਤੀ ਉੱਥੇ ਹੀ ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਵੱਧ ਚੜ ਕੇ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ ਅਤੇ ਇਸ 400 ਸਾਲਾਂ ਸ਼ਤਾਬਦੀ ਦੀ ਮੌਕੇ ਪਹੁੰਚ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨੀ ਚਾਹੀਦੀਆਂ ਹਨ।
ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਖਿਲਾਫ ਬਣਾਏ ਕਾਨੂੰਨ ਤੇ ਬੋਲਦਿਆਂ ਕਿਹਾ ਕਿ ਇਸ ਸੰਬੰਧ ਵਿੱਚ ਉਹਨਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਵੀ ਰੱਖੀ ਗਈ । ਉਹਨਾਂ ਕਿਹਾ ਕਿ ਬੇਅਦਬੀਆਂ ਦਾ ਕਾਨੂੰਨ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਬਣਨਾ ਚਾਹੀਦਾ ਸੀ ਨਾ ਕਿ ਸੰਗਤਾਂ ਦੇ ਖਿਲਾਫ। ਉਹਨਾਂ ਕਿਹਾ ਕਿ ਸਿੱਖ ਸੰਗਤ ਦੇ ਘਰਾਂ ਵਿੱਚ ਪਏ ਗੁਟਕਾ ਸਾਹਿਬ ਨੂੰ ਲੈ ਕੇ ਸਿੱਖ ਸੰਗਤਾਂ ਦੇ ਵਿੱਚ ਦੁਵਿਧਾ ਪਈ ਹੋਈ ਹੈ। ਇਸ ਤੋਂ ਇਲਾਵਾ ਉਹਨਾਂ ਇਤਿਹਾਸਿਕ ਨੌ ਲੱਖਾ ਬਾਗ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਜੜੀਆਂ ਬੂਟੀਆਂ ਦੇ ਪੌਦੇ ਵੀ ਲਗਾਏ ਅਤੇ ਉਕਤ ਬਾਗ ਦੇ ਬਿਆਸ ਬਾਰੇ ਵੀ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here