ਮੋਗਾ ਦੀ ਵਿਧਾਇਕਾਂ ਵੱਲੋਂ ਵਿਕਾਸ ਕੰਮਾਂ ਦਾ ਉਦਘਾਟਨ/ ਵਾਰਡ-31 ’ਚ 95 ਕਰੋੜੀ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ/ ਸੀਵਰੇਜ ਤੇ ਬੁਨਿਆਦੀ ਢਾਂਚੇ ਨੂੰ ਮਿਲੇਗੀ ਨਵੀਂ ਰਫ਼ਤਾਰ

0
2

ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਕੰਮਾਂ ਵਿਚ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਵਿਧਾਇਕ ਵੱਲੋਂ ਸ਼ਹਿਰ ਦੇ ਵਾਰਡ ਨੰਬਰ 31 ਵਿੱਚ ਨਵੀਂ ਸੀਵਰੇਜ ਪਾਈਪਲਾਈਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਗਾ ਦੇ ਸਮੁੱਚੇ ਵਿਕਾਸ ਲਈ ਕਰੀਬ 95 ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਵਿਧਾਇਕ ਨੇ ਵਿਕਾਸ ਕੰਮਾਂ ਵਿਚ ਸਹਿਯੋਗ ਬਦਲੇ  ਮੁੱਖ ਮੰਤਰੀ ਮਾਨ ਸਮੇਤ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ 25–30 ਸਾਲ ਪੁਰਾਣੀਆਂ ਖਰਾਬ ਪਾਈਪਲਾਈਨਾਂ ਨੂੰ ਬਦਲ ਕੇ ਨਵੀਆਂ ਲਾਈਨਾਂ ਵਿਛਾਈਆਂ ਜਾਣਗੀਆਂ। ਇਸ ਦੇ ਨਾਲ ਹੀ 30 MLD ਸਮਰੱਥਾ ਵਾਲਾ ਨਵਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾ ਰਿਹਾ ਹੈ, ਜਿਸ ਨਾਲ ਗੰਦੇ ਪਾਣੀ ਦੀ ਸਫ਼ਾਈ ਕਰਕੇ ਇਸਦਾ ਦੁਬਾਰਾ ਉਪਯੋਗ ਖੇਤੀਬਾੜੀ ਲਈ ਕੀਤਾ ਜਾ ਸਕੇਗਾ।
ਵਿਧਾਇਕਾ ਨੇ ਕਿਹਾ ਕਿ ਪੁਰਾਣੀ ਸੀਵਰੇਜ ਪ੍ਰਣਾਲੀ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਜਲਦ ਛੁਟਕਾਰਾ ਮਿਲੇਗਾ ਅਤੇ ਇਲਾਕੇ ਦੀ ਸਫ਼ਾਈ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਾਰਡ ਨੰਬਰ 31 ਵਿੱਚ ਕੱਚੀਆਂ ਗਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਸੜਕਾਂ ਦੀ ਮੁਰੰਮਤ ਵੀ ਜਲਦ ਕੀਤੀ ਜਾਵੇਗੀ।ਇਸ ਤੋਂ ਇਲਾਵਾ ਕਰੀਬ 24.95 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਬਾਹਰੀ ਵਾਰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਰਾਤ ਸਮੇਂ ਸੁਰੱਖਿਆ ਅਤੇ ਸੁਵਿਧਾਵਾਂ ਵਿੱਚ ਵਾਧਾ ਹੋਵੇਗਾ।
ਇਸ ਮੌਕੇ ਵਾਰਡ ਨੰਬਰ 31 ਦੀ ਕੌਂਸਲਰ ਗੁਰਦੀਪ ਕੌਰ ਨੇ ਕਿਹਾ ਕਿ ਮੁਹੱਲਾ ਵਿੱਚ ਚੱਲ ਰਹੇ ਵਿਕਾਸ ਕਾਰਜ ਅਖੀਰੀ ਪੜਾਅ ‘ਚ ਹਨ ਅਤੇ ਜਲਦੀ ਹੀ ਪੂਰੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਹੁਣ ਸੰਭਵ ਹੋ ਰਿਹਾ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਦੀ ਤਸਵੀਰ ਪੂਰੀ ਤਰ੍ਹਾਂ ਬਦਲੇਗੀ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਮੋਗਾ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

LEAVE A REPLY

Please enter your comment!
Please enter your name here