ਜਲੰਧਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ ਅਫੀਮ ਤੇ ਹਥਿਆਰਾਂ ਸਮੇਤ 4 ਗ੍ਰਿਫਤਾਰ/ ਦੋ ਵੱਖ ਵੱਖ ਮਾਮਲਿਆਂ ’ਚ ਹੋਈ ਬਰਾਮਦਗੀ

0
2

ਜਲੰਧਰ ਸ਼ਹਿਰ ਵਿੱਚ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ। ਇਹ ਕਾਰਵਾਈ ਸੀਆਈਏ ਸਟਾਫ ਦੀ ਟੀਮ ਨੇ ਇੱਕ ਸੂਚਨਾ ਦੇ ਆਧਾਰ ‘ਤੇ ਕੀਤੀ। ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।
ਪਹਿਲੇ ਮਾਮਲੇ ਵਿੱਚ ਪੁਲਿਸ ਨੇ ਦੋ ਤਸਕਰਾਂ ਨੂੰ 1 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਅਨਿਲ ਉਰਫ਼ ਬੱਗੀ, ਵਾਸੀ ਗ੍ਰੀਨ ਐਵੇਨਿਊ, ਕਾਲਾ ਸੰਘਿਆ ਰੋਡ, ਜਲੰਧਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ, ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਦੋਵਾਂ ਨੂੰ 23 ਅਪ੍ਰੈਲ ਨੂੰ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਤਲਾਸ਼ੀ ਦੌਰਾਨ ਉਨ੍ਹਾਂ ਤੋਂ ਅਫੀਮ ਬਰਾਮਦ ਕੀਤੀ ਗਈ ਸੀ। ਇਸ ਸਬੰਧੀ, ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਭਾਰਗੋ ਕੈਂਪ ਥਾਣੇ ਵਿੱਚ ਕੇਸ ਨੰਬਰ 96 ਦਰਜ ਕੀਤਾ ਗਿਆ ਹੈ।
ਦੂਜੇ ਮਾਮਲੇ ਵਿੱਚ, ਪੁਲਿਸ ਨੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। 24 ਅਪ੍ਰੈਲ ਨੂੰ ਮਕਸੂਦਨ ਚੌਕ ਨੇੜੇ ਨਾਕਾਬੰਦੀ ਦੌਰਾਨ, ਸੀਆਈਏ ਟੀਮ ਨੇ ਨਕੋਦਰ ਦੇ ਰਹਿਣ ਵਾਲੇ ਆਸ਼ੀਸ਼ ਉਰਫ਼ ਸਹੋਤਾ ਅਤੇ ਸ਼ਾਹਕੋਟ ਦੇ ਰਹਿਣ ਵਾਲੇ ਮਨਿੰਦਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਤੋਂ ਤਿੰਨ ਗ਼ੈਰ-ਕਾਨੂੰਨੀ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। ਆਰਮਜ਼ ਐਕਟ ਦੀ ਧਾਰਾ 25 (1-ਬੀ(ਏ), 54, 59) ਤਹਿਤ ਥਾਣਾ ਡਿਵੀਜ਼ਨ ਨੰਬਰ 1 ਵਿਖੇ ਕੇਸ ਨੰਬਰ 120 ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here