ਪੰਜਾਬ ਮੋਗਾ ਟਰੈਫਿਕ ਪੁਲਿਸ ਨੇ ਵਿੱਢੀ ਵੱਡੀ ਤਲਾਸ਼ੀ ਮੁਹਿੰਮ/ ਭੀੜ ਵਾਲੀਆਂ ਥਾਵਾਂ ’ਤੇ ਸਖ਼ਤ ਚੈਕਿੰਗ/ ਲੋਕਾਂ ਨੂੰ ਸਹਿਯੋਗ ਦੀ ਕੀਤੀ ਅਪੀਲ By admin - April 29, 2026 0 1 Facebook Twitter Pinterest WhatsApp ਮੋਗਾ ਵਿੱਚ ਵਧ ਰਹੀਆਂ ਸੁਰੱਖਿਆ ਚੁਣੌਤੀਆਂ ਅਤੇ ਦੋਪਹੀਆ ਵਾਹਨਾਂ ਦੀਆਂ ਚੋਰੀਆਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਐਸਐਸਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਸਰਕਾਰੀ ਹਸਪਤਾਲ, ਬੱਸ ਸਟੈਂਡ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪਾਰਕਿੰਗ ਥਾਵਾਂ ਅਤੇ ਉਥੇ ਕੰਮ ਕਰਨ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ’ਤੇ ਨਿਗਰਾਨੀ ਰੱਖੀ ਗਈ। ਕੁਝ ਵਾਹਨਾਂ ਦੀ ਵੀ ਜਾਂਚ ਕਰ ਕੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਟਰੈਫਿਕ ਇੰਚਾਰਜ ਸੁਖਮੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਹੋਏ ਘਟਨਾਕ੍ਰਮ ਨੂੰ ਦੇਖਦਿਆਂ ਸੁਰੱਖਿਆ ਵਧਾਈ ਗਈ ਹੈ, ਖਾਸ ਕਰਕੇ ਉਹਨਾਂ ਥਾਵਾਂ ’ਤੇ ਜਿੱਥੇ ਭਾਰੀ ਭੀੜ ਇਕੱਠੀ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਨਜ਼ਰ ਆਏ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਪੂਰੇ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ। ਜੇ ਕਿਸੇ ਕੋਲ ਦਸਤਾਵੇਜ਼ ਅਧੂਰੇ ਮਿਲਦੇ ਹਨ ਤਾਂ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਹ ਕਾਰਵਾਈ ਲੋਕਾਂ ਨੂੰ ਡਰਾਉਣ ਲਈ ਨਹੀਂ, ਸਗੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਹੈ। ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ।ਉਨ੍ਹਾਂ ਨੇ ਹਸਪਤਾਲ ਵਿੱਚ ਸਾਈਕਲ ਸਟੈਂਡ ਦੇ ਪ੍ਰਬੰਧਕ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਗਲਤ ਜਾਂ ਸ਼ੱਕੀ ਵਾਹਨ ਆਉਂਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।