ਪੰਜਾਬ ਕੋਟਕਪੂਰਾ ਨੇੜੇ ਭਿਆਨਕ ਹਾਦਸੇ ’ਚ ਇਕ ਮੌਤ/ ਦੋ ਟਰਾਲਿਆਂ ਵਿਚਕਾਰ ਹੋਈ ਭਿਆਨਕ ਟੱਕਰ/ ਪੁਲਿਸ ਨੇ ਲਾਸ਼ ਮੋਰਚਰੀ ’ਚ ਰਖਵਾ ਕੇ ਜਾਂਚ ਆਰੰਭੀ By admin - April 29, 2026 0 1 Facebook Twitter Pinterest WhatsApp ਕੋਟਕਪੂਰਾ ਵਿਖੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਦੋ ਟਰਾਲਿਆਂ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਇੱਕ ਟਰਾਲਾ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਛੈਲੂ ਰਾਮ ਬੀਕਾਨੇਰ ਰਾਜਸਥਾਨ ਵਜੋਂ ਹੋਈ ਹੈ। ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਤੜਕੇ ਨੈਸ਼ਨਲ ਹਾਈਵੇ ਦੇ ਪੁੱਲ ਨੇੜੇ ਵਾਪਰਿਆ। ਬਠਿੰਡਾ ਵੱਲੋਂ ਆ ਰਹੇ ਦੋ ਟਰਾਲੇ ਅੱਗੇ-ਪਿੱਛੇ ਚੱਲ ਰਹੇ ਸਨ। ਪੁੱਲ ਦੀ ਢਲਾਨ ‘ਤੇ ਪਿੱਛੇ ਆ ਰਹੇ ਟਰਾਲੇ ਦੇ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ, ਜਿਸ ਕਾਰਨ ਉਸ ਨੇ ਵਾਹਨ ‘ਤੇ ਕਾਬੂ ਗੁਆ ਦਿੱਤਾ ਅਤੇ ਅੱਗੇ ਚੱਲ ਰਹੇ ਟਰਾਲੇ ਨਾਲ ਜਾ ਟਕਰਾਇਆ। ਦੂਜੇ ਟਰਾਲੇ ਦੇ ਡਰਾਈਵਰ ਬੀਕਾ ਲਾਲ ਨੇ ਦੱਸਿਆ ਕਿ ਉਹ ਦੋਵੇਂ ਬੀਕਾਨੇਰ ਤੋਂ ਸਾਮਾਨ ਲੈ ਕੇ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਦੇ ਏਐਸਆਈ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।