ਪੰਜਾਬ ਪਟਿਆਲਾ ’ਚ ਬੰਬ ਦੀ ਧਮਕੀ ਬਾਅਦ ਦਹਿਸ਼ਤ/ ਨਿੱਜੀ ਸਕੂਲ ਨੂੰ ਈਮੇਲ ਰਾਹੀਂ ਮਿਲੀ ਧਮਕੀ/ ਪੁਲਿਸ ਨੇ ਸਕੂਲ ਖਾਲੀ ਕਰਵਾ ਕੇ ਜਾਂਚ ਆਰੰਭੀ By admin - April 29, 2026 0 2 Facebook Twitter Pinterest WhatsApp ਪਟਿਆਲਾ ਦੇ ਇਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਰੇਲਵੇ ਲਾਈਨ ਉਤੇ ਹਾਲ ਹੀ ਵਿਚ ਹੋਏ ਧਮਾਕੇ ਤੋਂ ਬਾਅਦ ਆਈ ਇਸ ਧਮਕੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਸਕੂਲ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਣ ‘ਤੇ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਅਹਿਤਿਆਤ ਵਜੋਂ ਇੱਕ ਬੰਬ ਸਕੁਐਡ ਦਸਤਾ ਵੀ ਮੌਕੇ ਤੇ ਬੁਲਾਇਆ ਗਿਆ ਸੀ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਸਥਿਤੀ ਇਸ ਸਮੇਂ ਕਾਬੂ ਹੇਠ ਹੈ। ਪੁਲਿਸ ਵੱਲੋਂ ਧਮਕੀ ਭਰੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਇੱਕ ਸਾਈਬਰ ਸੈੱਲ ਟੀਮ ਦੀ ਮਦਦ ਲਈ ਗਈ। ਦੱਸਣਯੋਗ ਹੈ ਕਿ ਬੀਤੇ ਦਿਨ ਸ਼ੰਭੂ ਨੇੜੇ ਰੇਲਵੇ ਲਾਈਨ ‘ਤੇ ਧਮਾਕੇ ਹੋਇਆ ਸੀ, ਜਿਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਅਲਰਟ ਉਤੇ ਹਨ। ਅਜਿਹੀਆਂ ਘਟਨਾਵਾਂ ਦੇ ਸ਼ੰਕਿਆਂ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ ਹੈ।