ਪੰਜਾਬ ਸੁਨੀਲ ਜਾਖੜ ਨੇ ਸੈਸ਼ਨ ਨੂੰ ਲੈ ਕੇ ਘੇਰੀ ਸਰਕਾਰ/ 1 ਮਈ ਨੂੰ ਵਿਸ਼ੇਸ਼ ਸ਼ੈਸਨ ਬੁਲਾਉਣ ’ਤੇ ਚੁੱਕੇ ਸਵਾਲ/ ਮੁਲਾਜ਼ਮਾਂ ਦੇ ਡੀਏ ਦਾ ਬਕਾਇਆ ਜਾਰੀ ਕਰਨ ਦੀ ਮੰਗ By admin - April 29, 2026 0 2 Facebook Twitter Pinterest WhatsApp ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਮਜਦੂਰ ਦਿਵਸ ਮੌਕੇ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਆਪਣੇ ਬਿਆਨ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਮਈ ਮਜੂਦਰ ਦਿਵਸ ਮੌਕੇ ਵਿਸ਼ੇਸ਼ ਸੈਸ਼ਨ ਬੁਲਾ ਕੇ ਸਿਆਸੀ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮਜਦੂਰਾਂ ਦੇ ਹੱਕ ਦੇਣ ਲਈ ਸੰਜੀਦਾ ਹੈ ਤਾਂ ਉਸ ਨੂੰ ਅਦਾਲਤੀ ਹੁਕਮਾਂ ਤਹਿਤ ਪੰਜਾਬ ਦੇ ਮੁਲਾਜਮਾਂ ਦੀਆਂ ਡੀਏ ਦੀਆਂ ਕਿਸ਼ਤਾਂ ਦੀ ਬਕਾਇਆ ਰਾਸ਼ੀ 15 ਹਜ਼ਾਰ ਕਰੋੜ ਦਾ ਤੁਰੰਤ ਭੁਗਤਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਮਨਰੇਗਾ ਤਹਿਤ ਮਜਦੂਰਾਂ ਨੂੰ 100 ਦਿਨ ਦੀ ਬਜਾਏ ਸਿਰਫ 29 ਦਿਨ ਦਾ ਰੁਜਗਾਰ ਦਿੱਤਾ ਉਸਨੂੰ ਮਜ਼ਦੂਰਾਂ ਦੀ ਗੱਲ ਕਰਨ ਦਾ ਕੀ ਹੱਕ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਇਸ ਇਜਲਾਸ ਵਿਚ ਭਰੋਸੇ ਦਾ ਮਤਾ ਲਿਆ ਕਿ ਇਹ ਸਰਕਾਰ 6 ਮਹੀਨੇ ਦੀ ਮੋਹਲਤ ਲੈਣੀ ਚਾਹੁੰਦੀ ਹੈ ਕਿਉਂਕਿ ਇਕ ਵਾਰ ਇਹ ਮਤਾ ਆਉਣ ਤੋਂ ਬਾਅਦ 6 ਮਹੀਨੇ ਤੱਕ ਅਵਿਸਵਾਸ਼ ਦਾ ਮਤਾ ਵਿਧਾਨ ਸਭਾ ਵਿਚ ਲਿਆਂਦਾ ਨਹੀਂ ਜਾ ਸਕਦਾ ਹੈ। ਮੁੱਖ ਮੰਤਰੀ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ 1 ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਹੀ ਕਾਫ਼ੀ ਨਹੀਂ ਹੈ। ਜੇ ਤੁਸੀਂ ਸੱਚਮੁੱਚ ਗੰਭੀਰ ਹੋ, ਤਾਂ ਮਜ਼ਦੂਰ ਦਿਵਸ ਦੀ ਅਸਲ ਭਾਵਨਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਪੰਜਾਬ ਦੇ ਮੁਲਾਜ਼ਮਾਂ ਦੀਆਂ ਡੀਏ ਦੀਆਂ ਕਿਸ਼ਤਾਂ ਅਤੇ ਬਕਾਇਆ ਰਾਸ਼ੀ ਦੇ 15,000 ਕਰੋੜ ਦੇ 30 ਜੂਨ ਤੱਕ ਭੁਗਤਾਨ ਦੀ ਗਾਰੰਟੀ ਦਿਓ, ਨਹੀਂ ਤਾਂ ਇਹ ਸੈਸ਼ਨ ਇਕ ਸਿਆਸੀ ਡਰਾਮਾ ਹੀ ਸਮਝਿਆ ਜਾਵੇਗਾ।