ਪੰਜਾਬ ਸਰਹਿੰਦ ਬਿਜਲੀ ਦਫਤਰ ਅੱਗੇ ਅਕਾਲੀ ਦਲ ਦਾ ਧਰਨਾ/ ਬਿਜਲੀ ਕੱਟਾਂ ਖਿਲਾਫ ਕੀਤੀ ਨਾਅਰੇਬਾਜ਼ੀ/ ਬਿਜਲੀ ਸਪਲਾਈ ਦੇਣ ’ਚ ਨਾਕਾਮ ਰਹਿਣ ਦੇ ਇਲਜ਼ਾਮ By admin - April 30, 2026 0 1 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕੱਟਾਂ ਨੂੰ ਲੈ ਕੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਅੱਜ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਹਿੰਦ ਬਿਜਲੀ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਦਿਹਾਤੀ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਤੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਤਾਂ ਕਰ ਰਹੀ ਹੈ, ਪਰ ਹਕੀਕਤ ਵਿੱਚ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਖਾਸ ਕਰਕੇ ਭਿਆਨਕ ਗਰਮੀ ਦੇ ਇਸ ਸੀਜ਼ਨ ਵਿੱਚ ਕਿਸਾਨਾਂ, ਵਪਾਰੀਆਂ ਅਤੇ ਆਮ ਘਰੇਲੂ ਖਪਤਕਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਲੋਕਾਂ ਨੂੰ ਨਿਰਵਿਘਣ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਅਕਾਲੀ ਦਲ ਦੇ ਵਰਕਰਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਸਥਿਤੀ ਵਿੱਚ ਸੁਧਾਰ ਨਾ ਹੋਇਆ, ਤਾਂ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਥਾਨਕ ਆਗੂਆਂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ।