ਪੰਜਾਬ ਜਲੰਧਰ ’ਚ ਕਾਰ ਤੇ ਐਕਟਿਵਾ ਟੱਕਰ ਨੂੰ ਲੈ ਕੇ ਝਗੜਾ/ ਝਗੜੇ ਦੌਰਾਨ ਐਕਟਿਵਾ ਨੂੰ ਲਾਈ ਅੱਗ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - April 30, 2026 0 1 Facebook Twitter Pinterest WhatsApp ਜਲੰਧਰ ਦੇ ਚਿਕਚਿਕ ਚੌਕ ਨੇੜੇ ਇੱਕ ਮਾਮੂਲੀ ਝਗੜਾ ਉਸ ਵੇਲੇ ਭਿਆਨਕ ਰੂਪ ਧਾਰ ਗਿਆ ਜਦੋਂ ਕਾਰ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਇਕ ਧਿਰ ਨੇ ਐਕਟਿਵਾ ਨੂੰ ਅੱਗ ਲਗਾ ਦਿੱਤੀ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਹੋਈ ਲੜਾਈ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦਿਨ-ਦਿਹਾੜੇ ਹੋਈ ਇਸ ਅੱਗਜ਼ਨੀ ਅਤੇ ਹਿੰਸਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਤੱਖਦਰਸੀਆਂ ਮੁਤਾਬਕ ਬਾਊਂਸਰ ਕਾਰ ਵਿੱਚ ਸਵਾਰ ਸਨ ਜਿਨ੍ਹਾਂ ਨੇ ਐਕਟਿਵਾ ਨਾਲ ਟੱਕਰ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਐਕਟਿਵਾ ਨੂੰ ਅੱਗ ਲਗਾ ਦਿੱਤੀ। ਘਟਨਾ ਸਥਾਨ ‘ਤੇ ਪਹੁੰਚੇ ਪੁਲਿਸ ਸਟੇਸ਼ਨ 2 ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਐਕਟਿਵਾ ਵਿੱਚ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਉਹ ਅਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ। ਉਹ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੇ ਹਨ ਅਤੇ ਢੁਕਵੀਂ ਕਾਰਵਾਈ ਕਰਨਗੇ।