ਮੋਗਾ ’ਚ ਡਾ. ਅੰਬੇਡਕਰ ਭਵਨ ਬਣਾਉਣ ਦੀ ਸ਼ੁਰੂਆਤ/ ਵਾਲਮੀਕੀ ਭਾਈਚਾਰੇ ਵੱਲੋਂ ਵਿਧਾਇਕਾ ਦਾ ਸਨਮਾਨ

0
1

ਮੋਗਾ ਵਿੱਚ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਨਾਮ ‘ਤੇ ਭਵਨ ਬਣਾਉਣ ਦੀ ਖੁਸ਼ੀ ਵਿੱਚ ਵਾਲਮੀਕੀ ਭਾਈਚਾਰੇ ਵੱਲੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਭਰਪੂਰ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੋਗਾ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਬਣਾਉਣ ਦੀ ਲੰਬੇ ਸਮੇਂ ਤੋਂ ਮੰਗ ਚੱਲ ਰਹੀ ਸੀ। ਕਰੀਬ ਛੇ ਮਹੀਨੇ ਪਹਿਲਾਂ ਆਈ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ 40 ਲੱਖ ਰੁਪਏ ਦੀ ਗਰਾਂਟ ਮੰਜ਼ੂਰ ਕੀਤੀ ਗਈ ਅਤੇ ਪਿਛਲੇ ਹਫ਼ਤੇ ਇਸਦਾ ਉਦਘਾਟਨ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੀ ਦੇਣ ਸਦਕਾ ਹੀ ਦੇਸ਼ ਨੂੰ ਸੰਵਿਧਾਨ ਮਿਲਿਆ ਅਤੇ ਹਰ ਵਰਗ ਨੂੰ ਆਪਣੇ ਅਧਿਕਾਰ ਪ੍ਰਾਪਤ ਹੋਏ ਹਨ। ਇਸ ਲਈ ਇਹ ਭਵਨ ਉਨ੍ਹਾਂ ਦੀ ਯਾਦ ਵਿੱਚ ਇੱਕ ਨਿਮਾਣਾ ਯਤਨ ਹੈ, ਜਿਸ ਦਾ ਲਾਭ ਵਾਲਮੀਕੀ ਭਾਈਚਾਰੇ ਸਮੇਤ ਇਲਾਕੇ ਦੇ ਸਾਰੇ ਵਸਨੀਕ ਲੈ ਸਕਣਗੇ। ਵਿਧਾਇਕਾ ਨੇ ਹੋਰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੋਗਾ ਵਿੱਚ ਲਗਭਗ 200 ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਪੱਕਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਖਾਲੀ ਪਈਆਂ ਬੇਲਦਾਰਾਂ ਦੀਆਂ ਪੋਸਟਾਂ ‘ਤੇ ਵੀ ਭਰਤੀਆਂ ਕੀਤੀਆਂ ਗਈਆਂ ਹਨ। ਇਸ ਦੌਰਾਨ ਨਗਰ ਨਿਗਮ ਦੇ ਮੁਲਾਜ਼ਮਾਂ ਵੱਲੋਂ ਵਿਧਾਇਕਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਡਾ. ਅਰੋੜਾ ਨੇ ਭਰੋਸਾ ਦਿਵਾਇਆ ਕਿ ਉਹ ਇਹ ਮੰਗ ਪੱਤਰ ਮਈ ਦਿਵਸ ਮੌਕੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਤੱਕ ਪਹੁੰਚਾਉਣਗੀਆਂ ਅਤੇ ਮੋਗਾ ਦੇ ਹਿੱਤ ਵਿੱਚ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਨ ਦੀ ਕੋਸ਼ਿਸ਼ ਕਰਨਗੀਆਂ।

LEAVE A REPLY

Please enter your comment!
Please enter your name here