ਪੰਜਾਬ ਗੁਰਦਾਸਪੁਰ ਪੁਲਿਸ ਨੇ ਨਾਕਿਆਂ ਤੇ ਚੌਕਸੀ ਵਧਾਈ/ ਐਸਐਸਪੀ ਨੇ ਖੁਦ ਕੀਤੀ ਸਪੈਸ਼ਲ ਨਾਕਿਆਂ ਦੀ ਚੈਕਿੰਗ/ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ By admin - May 1, 2026 0 2 Facebook Twitter Pinterest WhatsApp ਗੁਰਦਾਸਪੁਰ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ। ਇਸੇ ਤਹਿਤ ਐਸਐਸਪੀ ਆਦਿਤਿਆ ਵੱਲੋਂ ਦੇਰ ਸ਼ਾਮ ਸ਼ਹਿਰ ਅੰਦਰ ਚੱਲ ਰਹੇ ਨਾਕਿਆਂ ਦੀ ਖੁਦ ਚੈਕਿੰਗ ਕੀਤੀ। ਮੁੱਖ ਹਨੁਮਾਨ ਚੌਂਕ ਵਿਖੇ ਲੱਗੇ ਸਪੈਸ਼ਲ ਨਾਕੇ ਦੀ ਚੈਕਿੰਗ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਸਮੇਤ ਵੱਖ-ਵੱਖ ਬਜ਼ਾਰਾਂ ਦਾ ਦੌਰਾ ਵੀ ਕੀਤਾ। ਆਪਣੇ ਸੰਬੋਧਨ ਵਿਚ ਐਸਐਸਪੀ ਆਦਿਤਿਆ ਨੇ ਕਿਹਾ ਕਿ ਵੱਖ-ਵੱਖ ਥਾਣਿਆਂ ਦੇ ਅਧਿਕਾਰੀਆਂ ਨੂੰ ਸਪੈਸ਼ਲ ਨਾਕੇ ਲਗਾਉਣ ਲਈ ਕਿਹਾ ਗਿਆ ਹੈ ਤਾਂ ਜੋ ਸ਼ਰਾਰਤੀ ਅੰਸਰਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ। ਸ਼ਹਿਰ ਵਿੱਚ ਹੋਈਆਂ ਜ਼ਿਆਦਾਤਰ ਵਾਰਦਾਤਾਂ ਟਰੇਸ ਕਰ ਲਈਆਂ ਗਈਆਂ ਹਨ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਤਾਜ਼ਾ ਹੋਈਆਂ ਕੁਝ ਵਾਰਦਾਤਾਂ ਵੀ ਛੇਤੀ ਹੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੋਮਵਾਰ ਨੂੰ ਇੱਕ ਦੁਕਾਨ ਦੇ ਬਾਹਰ ਗਰਨੇਡ ਸੁੱਟਣ ਦੀ ਘਟਨਾ ਅਤੇ ਬੀਤੇ ਕੱਲ ਕਲਾਨੌਰ ਦੇ ਦੁਕਾਨਦਾਰ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਹੱਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਛੇਤੀ ਹੀ ਇਨ੍ਹਾਂ ਮਾਮਲਿਆਂ ਨੂੰ ਵੀ ਹੱਲ ਕਰ ਲਿਆ ਜਾਵੇਗਾ। ਵਪਾਰੀਆਂ ਵਿੱਚ ਦਹਿਸ਼ਤ ਦੇ ਮਾਹੌਲ ਬਾਰੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਤੇ ਕਿਸੇ ਵੀ ਵਪਾਰੀ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੇ।