ਸਰਹਿੰਦ ਐਫਸੀਆਈ ਡੀਪੂ ਵਿਖੇ ਮਈ ਦਿਵਸ ਸਮਾਗਮ/ ਵੱਡੀ ਗਿਣਤੀ ਮਜ਼ਦੂਰ ਜਥੇਬੰਦੀਆਂ ਨੇ ਕੀਤੀ ਸ਼ਿਰਕਤ/ ਸ਼ਿਕਾਂਗੋ ਸ਼ਹੀਦਾਂ ਨੂੰ ਕੀਤਾ ਯਾਦ, ਦਿੱਤੀ ਸ਼ਰਧਾਂਜਲੀ

0
1

ਐਫ.ਸੀ.ਆਈ. ਡੀਪੂ ਸਰਹਿੰਦ ਵਿਖੇ ਮਈ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ। ਆਪਣੇ ਸੰਬੋਧਨ ਵਿਚ ਐਫ.ਸੀ.ਆਈ. ਪੱਲੇਦਾਰ ਯੂਨੀਅਨ ਦੇ ਪ੍ਰਧਾਨ ਮਲੂਕ ਮਾਸੀ ਅਤੇ ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਕਿਹਾ ਕਿ 1 ਮਈ ਦਾ ਦਿਨ ਸਮੁੱਚੀ ਦੁਨੀਆ ਦੇ ਮਜ਼ਦੂਰਾਂ ਦੀ ਏਕਤਾ ਅਤੇ ਸੰਘਰਸ਼ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਉਨ੍ਹਾਂ ਮਜ਼ਦੂਰਾਂ ਦੀ ਕੁਰਬਾਨੀ ਨੂੰ ਯਾਦ ਕਰਨ ਦੀ ਲੋੜ ਹੈ, ਜਿਨ੍ਹਾਂ ਨੇ ਆਪਣੇ ਹੱਕਾਂ ਦੀ ਖਾਤਰ ਜਾਨਾਂ ਵਾਰ ਦਿੱਤੀਆਂ ਅਤੇ ਮਜ਼ਦੂਰਾਂ ਲਈ 8 ਘੰਟੇ ਕੰਮ ਦਾ ਸਮਾਂ ਨਿਰਧਾਰਿਤ ਕਰਵਾਇਆ। ਇਸ ਦੌਰਾਨ ਪੱਲੇਦਾਰ ਯੂਨੀਅਨ ਦੇ ਸਮੂਹ ਮੈਂਬਰਾਂ ਨੇ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਪ੍ਰਣ ਕੀਤਾ ਕਿ ਉਹ ਆਪਣੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਇੱਕਜੁੱਟ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਮਜ਼ਦੂਰ ਅਤੇ ਸਥਾਨਕ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here