ਸੰਗਰੂਰ ’ਚ ਠੇਕਾ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ/ ਖਜਾਨਾ ਮੰਤਰੀ ਚੀਮਾ ਦੇ ਘਰ ਅੱਗੇ ਨਾਅਰੇਬਾਜ਼ੀ/ ਮਜਦੂਰ ਦਿਵਸ ਮੌਕੇ ਮੰਗਾਂ ਲਈ ਘੇਰੀ ਸਰਕਾਰ

0
1

ਸੰਗਰੂਰ ਵਿੱਚ ਅੱਜ ਮਜ਼ਦੂਰ ਦਿਵਸ ਮੌਕੇ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦੇ ਬਾਹਰ ਹਜ਼ਾਰਾਂ ਦੀ ਗਿਣਤੀ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਤਪਦੀ ਗਰਮੀ ਦੇ ਦੌਰਾਨ ਸੜਕ ਉੱਤੇ ਬੈਠੇ ਮੁਲਾਜਮਾਂ ਦਾ ਕਹਿਣਾ ਸੀ ਕਿ ਉਹ ਕਾਫੀ ਸਮੇਂ ਤੋਂ ਮਹਿਜ਼ 6 ਹਜ਼ਾਰ ਤਨਖਾਹ ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਨੇ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਕ ਪੱਕਾ ਨਹੀਂ ਕੀਤਾ ਜਿਸ ਕਾਰਨ ਉਹਨਾਂ ਨੂੰ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ।
ਪ੍ਰਦਰਸ਼ਨ ਵਿੱਚ ਸ਼ਾਮਲ ਔਰਤਾਂ ਆਪਣੇ ਛੋਟੇ ਬੱਚਿਆਂ ਨੂੰ ਵੀ ਨਾਲ ਲੈ ਕੇ ਪਹੁੰਚੀਆਂ ਹੋਈਆਂ ਸਨ। ਅੱਤ ਦੀ ਗਰਮੀ ਵਿੱਚ ਬੱਚਿਆਂ ਦਾ ਸੜਕ ’ਤੇ ਬੈਠਣਾ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਸੀ। ਪਰਿਵਾਰਾਂ ਦਾ ਕਹਿਣਾ ਸੀ ਕਿ ਉਹ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਤੋਂ ਸਿਰਫ਼ ਪੱਕੀ ਨੌਕਰੀ ਅਤੇ ਯੋਗ ਤਨਖਾਹ ਦੀ ਮੰਗ ਕਰਦੇ ਹਨ।
ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਮਜ਼ਦੂਰ ਦਿਵਸ ਦੇ ਦਿਨ ਸੜਕਾਂ ’ਤੇ ਬੈਠੇ ਇਹਨਾਂ ਪਰਿਵਾਰਾਂ ਦੀ ਤਸਵੀਰ ਨੇ ਇੱਕ ਵਾਰ ਫਿਰ ਠੇਕਾ ਮੁਲਾਜ਼ਮਾਂ ਦੇ ਮੁੱਦੇ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।

LEAVE A REPLY

Please enter your comment!
Please enter your name here