ਗੁਰਦਾਸਪੁਰ ’ਚ ਸੜਕਾਂ ਦੇ ਕੰਮ ’ਚ ਆਵੇਗੀ ਤੇਜ਼ੀ/ ਮੰਤਰੀ ਹਰਭਜਨ ਈਟੀਓ ਨੇ ਲਿਆ ਕੰਮ ਦਾ ਜਾਇਜ਼ਾ/ 30 ਜੂਨ ਤੱਕ ਨਿਰਮਾਣ ਕੰਮ ਮੁਕੰਮਲ ਕਰਨ ਦੀ ਹਦਾਇਤ

0
2

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਗੁਰਦਾਸਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਜ਼ਿਲ੍ਹੇ ਅੰਦਰ ਉਸਾਰੀ ਅਧੀਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸੜਕ ਦਾ ਕੰਮ ਗੁਣਵੱਤਾ ਭਰਪੂਰ ਨਿਰਧਾਰਿਤ ਸਮੇਂ ਅੰਦਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਅਪਗ੍ਰਡੇਸ਼ਨ ਲਈ 17 ਕਰੋੜ 82 ਲੱਖ 24,634 ਰੁਪਏ ਦਾ ਅਲਾਟ ਕੀਤੇ ਗਏ ਹਨ, ਜਿਸ ਨਾਲ ਵੱਖ-ਵੱਖ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਪ੍ਰਮੁੱਖ ਸੜਕ ਦੀਨਾਨਗਰ ਸਾਈਡ ਤੋਂ ਰੇਲਵੇ ਫਾਟਕ ਤੱਕ ਅਤੇ ਕਾਹਨੂੰਵਾਨ ਚੋਂਕ ਤੋਂ ਬੱਬਰੀ ਬਾਈ ਪਾਸ ਤੱਕ ਦੀ ਵਾਈਡਨਿੰਗ ਕੀਤੀ ਜਾਵੇਗੀ। ਇਹ ਕੰਮ 30 ਜੂਨ 2026 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।
ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਆਸਾਨ ਬਣਾਉਣਗੀਆਂ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਤਾਕਤ ਦੇਣਗੀਆਂ ਅਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਹੋਰ ਬਿਹਤਰ ਢੰਗ ਨਾਲ ਜੋੜਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਸਾਰੇ ਕੰਮ ਸਮੇਂ ਸਿਰ, ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਜਲਦੀ ਤੋਂ ਜਲਦੀ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ 30 ਜੂਨ 2026 ਤੱਕ ਸੜਕਾਂ ਦੇ ਨਿਰਮਾਣ ਕਾਰਜ ਮੁਕੰਮਲ ਕਰ ਲਏ ਜਾਣਗੇ।

LEAVE A REPLY

Please enter your comment!
Please enter your name here