ਪੰਜਾਬ ਫਿਲੌਰ ’ਚ ਗੁਰਦੁਆਰਾ ਸਾਹਿਬ ਅੰਦਰ ਚੋਰੀ/ ਜੁੱਤੀਆਂ ਸਮੇਤ ਅੰਦਰ ਦਾਖਲ ਹੋਇਆ ਚੋਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - May 1, 2026 0 2 Facebook Twitter Pinterest WhatsApp ਫਿਲੌਰ ਦੇ ਨੂਰਮਹਿਲ ਰੋਡ ‘ਤੇ ਸਥਿਤ ਅੰਮ੍ਰਿਤ ਬਾਣੀ ਭਵਨ ਵਿਖੇ ਸਥਿਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਗੁਰਦੁਆਰੇ ਅੰਦਰ ਚੋਰੀ ਦੀ ਘਟਨਾ ਵਾਪਰੀ ਹੈ। ਇੱਥੇ ਗੁਰਦੁਆਰੇ ਅੰਦਰ ਦਾਖਲ ਹੋਏ ਅਣਪਛਾਤੇ ਚੋਰ ਇੱਕ ਮਾਈਕ੍ਰੋਫੋਨ, ਸਾਊਂਡ ਸਿਸਟਮ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵਿਚ ਚੋਰ ਜੁੱਤੀਆਂ ਸਮੇਤ ਗੁਰਦੁਆਰੇ ਅੰਦਰ ਦਾਖਲ ਹੁੰਦੇ ਦਿਖਾਈ ਦੇ ਰਹੇ ਹਨ, ਜਿਸ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੰਗਤ ਵੱਲੋਂ ਇਸ ਨੂੰ ਬੇਅਦਬੀ ਦੀ ਘਟਨਾ ਮੰਨਿਆ ਜਾ ਰਿਹਾ ਹੈ। ਸ਼੍ਰੀ ਗੁਰੂ ਰਵਿਦਾਸ ਨਾਮਦੇਵ ਸੰਗਤਾਂ ਨੇ ਚੋਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।