ਕਪੂਰਥਲਾ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਕਾਰ ’ਚ ਬੈਠੇ ’ਤੇ ਚੱਲੀਆਂ ਗੋਲੀਆਂ, ਮੌਕੇ ’ਤੇ ਮੌਤ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
1

 

ਕਪੂਰਥਲਾ ‘ਚ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਘਟਨਾ ਵਾਪਰੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈ ਰਾਮਪੁਰ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਕਾਰ ਦੀ ਡਰਾਈਵਰ ਸੀਟ ਤੇ ਪਈ ਮਿਲੀ ਹੈ। ਖਬਰਾਂ ਮੁਤਾਬਕ ਘਟਨਾ ਵੇਲੇ ਉਹ ਕਾਰ ਦੀ ਡਰਾਈਵਰ ਸੀਟ ਤੇ ਬੈਠਾ ਸੀ, ਜਿੱਥੇ ਅਣਪਛਾਤੇ ਹਮਲਾਵਰ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
ਖਬਰਾਂ ਮੁਤਾਬਕ ਮ੍ਰਿਤਕ ਦੇ ਤਾਰ ਗੈਂਗਸਟਰ ਸੁੱਖਾ ਕਾਹਲਵਾਂ ਨਾਲ ਵੀ ਜੁੜੇ ਹੋਏ ਸਨ ਅਤੇ ਉਹ ਇਸ ਕਤਲ ਕੇਸ ਦੇ ਆਖਰੀ ਗਵਾਹ ਸੀ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਢਿਲਵਾਂ ਪੁਲਿਸ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ, ਕਪੂਰਥਲਾ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਮੁਤਾਬਕ ਮ੍ਰਿਤਕ ‘ਤੇ ਪਹਿਲਾਂ ਤਿੰਨ ਮੁਕੱਦਮੇ ਦਰਜ ਸਨ, ਜਿਨ੍ਹਾਂ ‘ਚ ਆਰਮਸ ਐਕਟ, ਡਕੈਤੀ ਤੇ ਐਨਡਪੀਸੀ ਦਾ ਮਾਮਲਾ ਸ਼ਾਮਲ ਹੈ।
ਇਸ ਦੌਰਾਨ, ਡੋਨੀ ਬੱਲ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਲਿਖਿਆ ਸੀ: “ਮੇਰੇ ਸਾਰੇ ਭਰਾਵਾਂ ਨੂੰ ਸਤਿ ਸ੍ਰੀ ਅਕਾਲ। ਅਸੀਂ ਡੋਨੀ ਬਲ, ਮੁਹੱਬਤ ਰੰਧਾਵਾ, ਅਮਰ ਖਾਬੇ, ਪ੍ਰਭ ਦਾਸੂਵਾਲ, ਬਿੱਲਾ ਮੰਗਾ, ਤੇ ਸ਼ਗਨਪ੍ਰੀਤ। ਅੱਜ ਢਿਲਵਾਂ ਦੇ ਗੋਪੀ ਨਿੱਝਰ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹਾਂ। ਉਹ ਸਾਡੇ ਵਿਰੋਧੀਆਂ, ਜੱਗੂ ਤੇ ਲਾਰੈਂਸ ਨਾਲ ਜੁੜਿਆ ਹੋਇਆ ਸੀ। ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਸ਼ਨ ਵੀ ਮਨਾਇਆ। ਉਸ ਨੇ ਸਾਡੇ ਭਰਾ ਗੋਰੇ ਦੇ ਕਾਤਲਾਂ ਨੂੰ ਪਨਾਹ ਦਿੱਤੀ ਤੇ ਸੋਸ਼ਲ ਮੀਡੀਆ ‘ਤੇ ਸਾਡੇ ਭਰਾ ਵਿੱਕੀ ਗੌਂਡਰ ਬਾਰੇ ਵੀ ਗਲਤ ਗੱਲ ਕੀਤੀ। ਉਧਰ ਸਥਾਨਕ ਪੁਲਿਸ ਨੇ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਛੇਤੀ ਟਰੇਸ ਕਰ ਕੇ ਗ੍ਰਿਫਤਾਰ ਕਰ ਲੈਣ ਦੀ ਗੱਲ ਕਹੀ ਹੈ।

LEAVE A REPLY

Please enter your comment!
Please enter your name here