ਫਰੀਦਕੋਟ ’ਚ ਟਰੈਕਟਰ ਟਰਾਲੀ ਨੇ ਦਰੜੇ ਮੋਟਰ ਸਾਇਕਲ ਸਵਾਰ/ ਇਕ ਨੌਜਵਾਨ ਦੀ ਮੌਕੇ ਤੇ ਹੋਈ ਮੌਤ, ਦੂਜਾ ਗੰਭੀਰ ਜ਼ਖਮੀ

0
1

ਜ਼ਿਲ੍ਹਾ ਫਰੀਦਕੋਟ ਵਿੱਚ ਤੇਜ਼ ਰਫ਼ਤਾਰੀ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਹੈ। ਘਟਨਾ ਕੇਂਦਰੀ ਜੇਲ੍ਹ ਫਰੀਦਕੋਟ ਇਲਾਕੇ ਤੋਂ ਸਾਹਮਣੇ ਆਈ ਹੈ, ਜਿਥੇ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਗੁਰਬੂਟਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਪੱਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਰੇਸ਼ਮ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮੋਟਰ ਸਾਇਕਲ ਸਵਾਰ ਆਪਣੇ ਪਿੰਡ ਵਾਪਸ ਆ ਰਹੇ ਸੀ ਕਿ ਕੇਂਦਰ ਜੇਲ ਨੇੜੇ ਸਾਹਮਣੇ ਤੋਂ ਆਉਂਦੇ ਤੇਜ਼ ਰਫਤਾਰ ਟਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਨੇ ਟਰੈਕਟਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬੂਟਾ ਸਿੰਘ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਵਾਪਸ ਜਾ ਰਿਹਾ ਸੀ। ਜਿਵੇਂ ਹੀ ਉਹ ਕੇਂਦਰੀ ਜੇਲ੍ਹ ਨੇੜੇ ਪਹੁੰਚੇ ਤਾਂ ਸਾਹਮਣੇ ਆ ਰਹੀ ਟਰੈਕਟਰ-ਟਰਾਲੀ ਨੇ ਤੇਜ਼ ਅਤੇ ਲਾਪਰਵਾਹੀ ਭਰੀ ਰਫ਼ਤਾਰ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੁਰਬੂਟਾ ਸਿੰਘ ਦੀ ਮੌਕੇ ‘ਤੇ ਹੀ ਜਾਨ ਚਲੀ ਗਈ।ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਸੂਚਨਾ ਮਿਲਣ ‘ਤੇ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਟਰੈਕਟਰ-ਟਰਾਲੀ ਚਾਲਕ ਲਵਪ੍ਰੀਤ ਸਿੰਘ ਵਾਸੀ ਪਿੰਡ ਟਹਿਣਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਭਾਰਤੀ ਨਿਆਇਕ ਸੰਹਿਤਾ ਦੀਆਂ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਹਾਦਸੇ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

LEAVE A REPLY

Please enter your comment!
Please enter your name here