ਗੁਰਦਾਸਪੁਰ ਨਿਗਮ ਚੋਣਾਂ ਲਈ ਬਸਪਾ ਦੀ ਸਰਗਰਮੀ/ 29 ਵਾਰਡਾਂ ’ਚ ਉਤਾਰੇ ਜਾਣਗੇ ਪਾਰਟੀ ਉਮੀਦਵਾਰ/ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਚੌਧਰੀ ਨੇ ਕੀਤਾ ਐਲਾਨ

0
1

ਬਹੁਜਨ ਸਮਾਜ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਗੁਰਦਾਸਪੁਰ ਸ਼ਹਿਰ ਦੀਆਂ 29 ਦੀਆਂ 29 ਵਾਰਡਾਂ ਉਤੇ ਆਪਣੇ ਉਮੀਦਵਾਰ ਉਤਾਰੇਗੀ। ਅੱਜ ਜ਼ਿਲ੍ਹਾ ਪ੍ਰਧਾਨ ਦੇ ਤੌਰ ’ਤੇ ਸੁਰਿੰਦਰ ਚੌਧਰੀ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ‌ ਦੇ ਤੌਰ ਤੇ ਜੇਪੀ ਭਗਤ ਦੀ ਨਿਯੁਕਤੀ ਤੋਂ ਬਾਅਦ ਜਿਲਾ ਇਕਾਈ ਵੱਲੋਂ ਇੱਕ ਐਲਾਨ ਕੀਤਾ ਗਿਆ ਹੈ।
ਨਵੇਂ ਜਿਲ੍ਹਾ ਪੱਧਰੀ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਜਿਲੇ ਅਤੇ ਲੋਕ ਸਭਾ ਹਲਕੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਲਗਭਗ ਸਾਰੀਆਂ ਹੀ ਸੀਟਾਂ ਤੇ ਨਗਰ ਕੌਂਸਲ ਚੋਣਾਂ ਲੜੀਆਂ ਜਾਣਗੀਆਂ ਤੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਬਹੁਜਨ ਸਮਾਜ ਪਾਰਟੀ ‌ ਦੇ ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਜਿਲੇ ਦੇ ‌ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ‌ ਆਪਣੇ ਉਮੀਦਵਾਰ ਉਤਾਰੇ ਜਾਣਗੇ।
ਉੱਥੇ ਹੀ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਚੌਧਰੀ ਅਤੇ ਲੋਕ ਸਭਾ ਹਲਕਾ ਇੰਚਾਰਜ ਜੇਪੀ ਭਗਤ ਨੇ ਕਿਹਾ ਕਿ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਪਰਖ ਕੇ ਦੇਖ ਲਿਆ ਹੈ ਤੇ ਸਾਰੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ । ਹੁਣ ਇਹਨਾਂ ਪਾਰਟੀਆਂ ਦੇ ਬਦਲ ਦੇ ਤੌਰ ਤੇ ਬਹੁਜਨ ਸਮਾਜ ਪਾਰਟੀ ਉਭਰ ਕੇ ਸਾਹਮਣੇ ਆਏਗੀ।

LEAVE A REPLY

Please enter your comment!
Please enter your name here