ਪੰਜਾਬ ਜਲੰਧਰ ’ਚ ਅਕਾਲੀ ਦਲ ਵਾਰਿਸ ਪੰਜਾਬ ਦਾ ਪ੍ਰਦਰਸ਼ਨ/ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦਾ ਫੂਕਿਆ ਪੁਤਲਾ/ ਅੰਮ੍ਰਿਤਪਾਲ ਦੀ ਐਨਐਸਏ ਬਾਰੇ ਦਿੱਤੇ ਬਿਆਨ ਦੀ ਨਿਖੇਧੀ By admin - May 2, 2026 0 1 Facebook Twitter Pinterest WhatsApp ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵੱਲੋਂ ਜਲੰਧਰ ਦੇ ਕਾਂਗਰਸ ਭਵਨ ਦੇ ਬਾਹਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦਾ ਪੂਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਪਾਰਟੀ ਆਗੂਆਂ ਦਾ ਕਹਿਣਾ ਸੀ ਕਿ ਸੁਖਜਿੰਦਰ ਰੰਧਾਵਾ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਤੋਂ ਐਨਐਸਏ ਹਟਾਉਣ ਉਤੇ ਇਤਰਾਜ਼ ਕੀਤਾ ਸੀ। ਇਸੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਸੁਖਜਿੰਦਰ ਰੰਧਾਵਾ ਵੱਲੋਂ ਸੁਖਜਿੰਦਰ ਰੰਧਾਵਾ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਸੁਖਜਿੰਦਰ ਰੰਧਾਵਾ ਦਾ ਬਿਆਨ ਨਿੰਦਣਯੋਗ ਹੈ, ਜਿਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਖਜਿੰਦਰ ਰੰਧਾਵਾ ਅੰਮ੍ਰਿਤਪਾਲ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਮੁਆਫੀ ਮੰਗਦਾ ਹੈ, ਤਾਂ ਉਸ ਵਿਰੁੱਧ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਸੁਖਜਿੰਦਰ ਰੰਧਾਵਾ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ। ਅੱਜ ਦੇ ਵਿਰੋਧ ਪ੍ਰਦਰਸ਼ਨ ਵਿੱਚ ਸੁਖਜਿੰਦਰ ਰੰਧਾਵਾ ਦਾ ਪੁਤਲਾ ਸਾੜਨਾ ਸ਼ਾਮਲ ਸੀ। ਇੱਕ ਹੋਰ ਸਿੱਖ ਨੌਜਵਾਨ ਨੇ ਕਿਹਾ ਕਿ ਉਹ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਨਸ਼ੇ ਦੇ ਮੁੱਦੇ ‘ਤੇ ਚੋਣਾਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਜਣ ਕੁਮਾਰ ਨੂੰ ਟਿਕਟ ਦੇ ਕੇ ਨਿਵਾਜਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪੰਜਾਬ ਦੇ ਲੋਕਾਂ ਦੇ ਕਾਤਲਾਂ ਨੂੰ ਟਿਕਟਾਂ ਨਾਲ ਨਿਵਾਜਿਆ ਜਾ ਰਿਹਾ ਹੈ, ਜਿਸ ਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।