ਜੰਡਿਆਲਾ ਗੁਰੂ ’ਚ ਫਿਰ ਚੱਲੀਆਂ ਗੋਲੀਆਂ/ ਨੌਜਵਾਨ ਦੀ ਲੱਤ ’ਚ ਲੱਗੀ ਗੋਲੀ/ ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਸ਼ੁਰੂ

0
2

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਵਿਚ ਇਕ ਨੌਜਵਾਨ ਦੀ ਲੱਤ ਵਿਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਤਿੰਨ ਤੋਂ ਚਾਰ ਫਾਇਰ ਕਰ ਕੇ ਫਰਾਰ ਹੋ ਗਏ। ਇਸ ਦੌਰਾਨ ਇੱਕ ਗੋਲੀ ਗੁਰਪਿੰਦਰ ਸਿੰਘ ਉਰਫ਼ ਰੋਬਿਨ ਦੀ ਲੱਤ ਵਿੱਚ ਲੱਗੀ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਬਿਨ ਬੱਚਿਆਂ ਨੂੰ ਲੈਣ ਗਿਆ ਹੋਇਆ ਸੀ, ਜਦੋਂ ਉਨ੍ਹਾਂ ਨੂੰ ਫੋਨ ਰਾਹੀਂ ਪਤਾ ਲੱਗਾ ਕਿ ਉਸ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਮਲੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ, ਪਰ ਪੁਰਾਣੀ ਰੰਜਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਖਮੀ ਨੌਜਵਾਨ ਦੇ ਬਿਆਨ ਦਰਜ ਕਰਨ ਲਈ ਟੀਮ ਭੇਜੀ ਗਈ ਹੈ ਅਤੇ ਉਸਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਪਹਿਚਾਣ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਜੰਡਿਆਲਾ ਗੁਰੂ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here