ਮੰਡੀ ਗੋਬਿੰਦਗੜ੍ਹ ਪਹੁੰਚੇ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ/ ਲੋਹਾ ਨਗਰੀ ਦੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ

0
1

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਮੰਡੀ ਗੋਬਿੰਦਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਹਾ ਨਗਰੀ ਦੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਦਯੋਗਪਤੀਆਂ ਨੇ ਜੀ.ਐੱਸ.ਟੀ  ਦੀਆਂ ਖਾਮੀਆਂ, ਕੋਲੇ ਦੇ ਕੋਟੇ ਵਿੱਚ ਕਮੀ ਅਤੇ ਸ਼ਹਿਰ ਵਿੱਚ ਐਲੀਵੇਟਿਡ ਪੁਲ ਨਾ ਹੋਣ ਵਰਗੀਆਂ ਗੰਭੀਰ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ। ਮੁੱਖ ਮੰਤਰੀ ਸੈਣੀ ਨੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਸਾਰੀਆਂ ਮੰਗਾਂ ਨੂੰ ਕੇਂਦਰ ਸਰਕਾਰ ਕੋਲ ਉਠਾ ਕੇ ਜਲਦ ਹੱਲ ਕਰਵਾਉਣਗੇ।
ਉਨ੍ਹਾਂ ਨੇ ‘ਡਬਲ ਇੰਜਣ’ ਸਰਕਾਰ ਨੂੰ ਨਿਵੇਸ਼ ਅਤੇ ਵਿਕਾਸ ਦਾ ਅਸਲ ਮਾਰਗ ਦੱਸਿਆ। ਮੰਡੀ ਗੋਬਿੰਦਗੜ੍ਹ ਵਿੱਚ ਹੋਏ ਇਸ ਸੰਵਾਦ ਦੌਰਾਨ ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ ਅਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਵੀ ਮੌਜੂਦ ਸਨ। ਉਦਯੋਗਪਤੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰੀ ਪੱਧਰ ‘ਤੇ ਪਹੁੰਚਾਇਆ ਜਾਵੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਦੋ ਹੀ ਰਸਤੇ ਹਨ— ‘ਵਿਸ਼ਵਾਸ’ ਜਾਂ ‘ਭਰਮ’। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਾਜਪਾ ਸਰਕਾਰ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here